07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਰਕਾਰ ਦੇ ਲਾਰਿਆਂ ਤੋਂ ਅੱਕੇ ਨਰੇਗਾ ਮੁਲਾਜ਼ਮਾਂ ਵਲੋਂ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜੀ

ਅਜੀਤ ਡੈਸਕ 11-07-2026
ਫ਼ਰੀਦਕੋਟ, 10 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੀਆਂ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ 40 ਦਿਨਾਂ ਤੋਂ ਹੜਤਾਲ ਤੇ ਚੱਲ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਵਿਚ ਇਕ ਇਕੱਠ ਕੀਤਾ ਗਿਆ। ਇਸ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਤੋਂ ਬਾਅਦ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜੀ ਗਈ। ਇਸ ਮੌਕੇ ਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਹਰਪਿੰਦਰ ਸਿੰਘ ਨੇ ਦੱਸਿਆ ਕਿ ਉਹ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਨੌਕਰੀ ਕਰ ਰਹੇ ਹਾਂ। ਸਮੇਂ ਦੀਆਂ ਸਰਕਾਰਾਂ ਵਲੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਨਰੇਗਾ ਮੁਲਾਜ਼ਮਾਂ ਨੂੰ ਵਰਤਿਆ ਜਾਂਦਾ ਰਿਹਾ ਹੈ। ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵਲੋਂ ਵੀ ਸੱਤਾ ਵਿਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ। ਅੱਜ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਕੋਈ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ। ਪਿਛਲੇ 40 ਦਿਨਾਂ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਦੋ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਤਿੰਨ ਪੈਨਲ ਮੀਟਿੰਗਾਂ ਹੋ ਚੁੱਕੀਆਂ ਹਨ। ਦੋਵਾਂ ਮੰਤਰੀਆਂ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਉਣ ਤੋਂ ਬਾਅਦ ਵੀ ਅਫ਼ਸਰਸ਼ਾਹੀ ਨੇ ਮੁਲਾਜ਼ਮਾਂ ਦਾ ਕੱਖ ਨਹੀਂ ਕੀਤਾ। ਉਨ੍ਹਾਂ ਕਿਹਾ ਕਿ 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਰਿਹਾਇਸ਼ ਦੇ ਘਿਰਾਓ ਦੌਰਾਨ 20 ਹਜ਼ਾਰ ਤੋਂ ਵੱਧ ਦਾ ਇਕੱਠ ਕੀਤਾ ਜਾਵੇਗਾ। ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮਾਂ ਵਿਚ ਪਹੁੰਚ ਕੇ ਮੁੱਖ ਮੰਤਰੀ ਨੂੰ ਵੀ ਸਵਾਲ ਕੀਤੇ ਜਾਣਗੇ। ਇਸ ਮੌਕੇ ਬਲਾਕ ਪ੍ਰਧਾਨ ਬਲਰਾਜ ਸਿੰਘ ਕੋਟਕਪੂਰਾ, ਬਲਾਕ ਪ੍ਰਧਾਨ ਹਰਬੰਸ ਸਿੰਘ ਜੈਤੋ, ਗੁਰਪਿੰਦਰ ਕੌਰ, ਵੀਰਪਾਲ ਕੌਰ, ਕਰਮਜੀਤ ਕੌਰ, ਲਲਿਤ ਅਰੋੜਾ, ਰਾਜਵੀਰ ਸਿੰਘ, ਪੁਸ਼ਵਿੰਦਰ ਸਿੰਘ, ਗਗਨਪ੍ਰੀਤ ਸਿੰਘ, ਵਿਨੇ ਕੁਮਾਰ, ਮੋਹਿਤ ਨਾਰੰਗ, ਕੁਲਵੀਰ ਸ਼ਰਮਾ, ਜਰਨੈਲ ਸਿੰਘ ਅਤੇ ਖੁਸ਼ਪ੍ਰੀਤ ਸਿੰਘ ਹੈਪੀ ਹਾਜ਼ਰ ਸਨ।
ਪਿਛਲੀ ਖ਼ਬਰ ‘ਆਪ’ ਦੇ ਬਲਜਿੰਦਰ ਸਿੰਘ ਬੱਬੂ ਅਹੂਜਾ ਨਗਰ ਕੌਂਸਲ ਫ਼ਰੀਦਕੋਟ ਦੇ ਬਣੇ ਪ੍ਰਧਾਨ ਅਗਲੀ ਖ਼ਬਰ ਰਾਜੀਵ ਸਿੰਗਲਾ ਨੇ ਤੁਲਸੀ ਦੇ 108 ਪੌਦੇ ਮੁਫ਼ਤ ਵੰਡ ਕੇ ਮਨਾਇਆ ਜਨਮ ਦਿਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।