07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਾਬਕਾ ਮੰਤਰੀ ਉਪਿੰਦਰ ਸ਼ਰਮਾ ਨੇ ਸੇਖੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਅਜੀਤ ਡੈਸਕ 11-07-2026
ਬਰਗਾੜੀ, 10 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਪਿੰਡ ਬਹਿਬਲ ਕਲਾਂ ਨਿਵਾਸੀ ਮਨਪ੍ਰੀਤ ਸਿੰਘ ਸੇਖੋਂ, ਤਰਨਜੀਤ ਸਿੰਘ ਸੇਖੋਂ ਯੂ.ਐਸ.ਏ ਦੇ ਸਤਿਕਾਰਤ ਮਾਤਾ ਅਤੇ ਸੁਰਜੀਤ ਸਿੰਘ ਸੇਖੋਂ ਦੇ ਧਰਮਪਤਨੀ ਦਲਜੀਤ ਕੌਰ ਸੇਖੋਂ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਮੌਤ ’ਤੇ ਸਾਬਕਾ ਮੰਤਰੀ ਪੰਜਾਬ ਉਪਿੰਦਰ ਕੁਮਾਰ ਸ਼ਰਮਾ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕਿ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਭਾਂਵੇ ਬੱਚਿਆਂ ਦੇ ਪਾਲਣ ਪੋਸ਼ਣ ’ਚ ਮਾਤਾ ਪਿਤਾ ਦੀ ਬਰਾਬਰ ਦੀ ਭਾਗੀਦਾਰੀ ਹੁੰਦੀ ਹੈ ਪ੍ਰੰਤੂ ਬੱਚਿਆਂ ਦੇ ਜੀਵਨ ’ਚ ਮਾਤਾ ਦਾ ਦਰਜਾ ਬੜਾ ਅਹਿਮ ਹੁੰਦਾ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ, ਬਿੱਟੂ ਕੋਟਕਪੂਰਾ, ਬੇਅੰਤ ਸਿੰਘ ਬੁਰਜ, ਕੇਸ਼ਵ ਬਹਿਬਲ, ਦਰਸ਼ਨ ਸਿੰਘ ਸੇਖੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਰੀਦਕੋਟ ਦੇ ਵਰਮਾ ਪਰਿਵਾਰ ਨੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ ਅਗਲੀ ਖ਼ਬਰ ਜੀ.ਐਨ. ਕਾਨਵੈਂਟ ਸਕੂਲ ’ਚ ਵਿਦਿਆਰਥੀ ਕੌਂਸਲ ਸਨਮਾਨ ਸਮਾਰੋਹ ਸੰਪੰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।