04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕੇਂਦਰੀ ਜੇਲ੍ਹ ਦੇ ਬੰਦੀਆਂ ਪਾਸੋਂ ਨਸ਼ੀਲਾ ਪਦਾਰਥ ਬਰਾਮਦ

ਅਜੀਤ ਡੈਸਕ 15-07-2026
ਫ਼ਰੀਦਕੋਟ, 14 ਜੁਲਾਈ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਦੇ ਬੰਦੀਆਂ ਪਾਸੋਂ ਜੇਲ੍ਹ ਗਾਰਦ ਵਲੋਂ ਤਲਾਸ਼ੀ ਦੌਰਾਨ ਨਸ਼ੀਲਾ ਪਦਾਰਥ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਦੋਵਾਂ ਬੰਦੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਸੂਚਨਾ ਅਨੁਸਾਰ ਵੀਰਪਾਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ’ਚ ਸਜ਼ਾ ਭੁਗਤ ਰਹੇ ਕੈਦੀ ਹਰਪ੍ਰੀਤ ਸਿੰਘ ਉਰਫ਼ ਹਨੀ ਪੁੱਤਰ ਕੁਲਦੀਪ ਸਿੰਘ ਦੀ ਜੇਲ੍ਹ ਗਾਰਦ ਵਲੋਂ ਜੇਲ੍ਹ ਦੀ ਡਿਊੜੀ ਵਿਚ ਉਸ ਸਮੇਂ ਤਲਾਸ਼ੀ ਲਈ ਜਦੋਂ ਉਹ ਪੈਰੋਲ ਕੱਟ ਕੇ ਜੇਲ੍ਹ ਵਿਚ ਵਾਪਸ ਪਰਤਿਆ ਸੀ ਤਾਂ ਤਲਾਸ਼ੀ ਦੌਰਾਨ ਉਸ ਦੇ ਗੁਪਤ ਅੰਗ ਵਿਚੋਂ ਇਕ ਪੈਕੇਟ ਜਿਸ ਵਿਚ ਕਥਿਤ ਤੌਰ ’ਤੇ 30.60 ਗ੍ਰਾਮ ਸਮੇਤ ਪੰਨੀ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਇਸੇ ਤਰ੍ਹਾਂ ਹੀ ਜੇਲ੍ਹ ਨਜ਼ਰਬੰਦ ਹਵਾਲਾਤੀ ਅਰਸ਼ਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਪਾਸੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਕਥਿਤ ਤੌਰ ’ਤੇ 6 ਪੰਨੀਆਂ ਚਿੱਟੇ ਰੰਗ ਦੇ ਨਸ਼ੀਲੇ ਪਦਾਰਥ ਦੀਆਂ ਬਰਾਮਦ ਕੀਤੀਆਂ ਗਈਆਂ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਦੋਵਾਂ ਬੰਦੀਆਂ ਖ਼ਿਲਾਫ਼ ਸਿਟੀ ਪੁਲਿਸ ਵਲੋਂ ਐਨ.ਡੀ.ਪੀ.ਐਸ.ਐਕਟ ਅਤੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਰੋੜੀਕਪੂਰਾ ਵਿਖੇ ਦਿਲ ਦਾ ਦੌਰਾ ਤੇ ਸੀ.ਪੀ.ਆਰ. ਸੰਬੰਧੀ ਕੀਤਾ ਜਾਗਰੂਕ ਅਗਲੀ ਖ਼ਬਰ ਪੁਲਿਸ ਲਾਈਨ ਵਿਖੇ 32 ਵਾਹਨਾਂ ਦੀ ਖੁੱਲ੍ਹੀ ਨਿਲਾਮੀ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।