06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

6.42 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਅਜੀਤ ਡੈਸਕ 16-07-2026
ਕੋਟਕਪੂਰਾ, 15 ਜੁਲਾਈ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਬਾਹੱਦ ਪਿੰਡ ਵਾੜਾਦਰਾਕਾ ਪੁੱਜੇ ਤਾਂ ਪੁਲ਼ ਸੇਮਨਾਲਾ ਤੋਂ ਪਹਿਲਾਂ ਸੜਕ ਦੀ ਖੱਬੀ ਸਾਈਡ ਉਪਰ ਲੱਗੇ ਨਕਲੇ ਕੋਲ ਬਣੀ ਪੱਕੀ ਥੜੀ ਉਪਰ ਬੈਠਾ ਹੋਇਆ ਇਕ ਮੋਨਾ ਨੌਜਵਾਨ ਕੋਈ ਚੀਜ ਸੁੰਘ ਰਿਹਾ ਸੀ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਚੈਕ ਕਰਨ ਲਈ ਗੱਡੀ ਰੋਕੀ ਤਾਂ ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਮੋਨਾ ਨੌਜਵਾਨ ਘਬਰਾ ਕੇ ਖੜਾ ਹੋ ਕੇ ਮੋਮੀ ਲਿਫ਼ਾਫ਼ੀ ਨੂੰ ਆਪਣੇ ਖੱਬੇ ਹੱਥ ਦੀ ਮੁੱਠੀ ਵਿਚ ਲੈ ਕੇ ਖਿਸਕਣ ਲੱਗਾ ਤਾਂ ਪੁਲਿਸ ਪਾਰਟੀ ਨੇ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਸ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ਼ ਲੱਬੀ ਵਾਸੀ ਦੁਆਰੇਆਣਾ ਰੋਡ ਕੋਟਕਪੂਰਾ ਦੱਸਿਆ। ਤਲਾਸ਼ੀ ਕਰਨ ’ਤੇ ਪੁਲਿਸ ਪਾਰਟੀ ਨੂੰ ਉਸ ਕੋਲੋਂ 06.42 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਉਕਤ ਵਿਅਕਤੀ ਨੂੰ ਗਿ੍ਰਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਲੇ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।