06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਲੇ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 16-07-2026
ਫ਼ਰੀਦਕੋਟ, 15 ਜੁਲਾਈ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਇਕ ਪਿੰਡ ਦੀ ਨਾਬਾਲਗ ਲੜਕੀ ਨੂੰ ਇਕ ਵਿਅਕਤੀ ਵਿਆਹ ਦਾ ਝਾਂਸਾ ਦੇ ਵਰਗਲਾ ਕੇ ਲਿਜਾਣ ਦਾ ਮਾਮਲਾ ਸਹਾਮਣੇ ਆਇਆ ਹੈ। ਪੁਲਿਸ ਵਲੋਂ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ਗੁਰਸੇਵਕ ਸਿੰਘ ਉਰਫ਼ ਵਿੱਕੀ ਮੈਂਬਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਲਈ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਇਕ ਵਿਅਕਤੀ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੀ 17 ਸਾਲ ਦੀ ਲੜਕੀ ਨੂੰ ਗੁਰਸੇਵਕ ਸਿੰਘ ਉਰਫ਼ ਵਿੱਕੀ ਮੈਂਬਰ ਪੁੱਤਰ ਜੱਗਾ ਸਿੰਘ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਉਸ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਕਤ ਕਥਿਤ ਦੋਸ਼ੀ ਪਹਿਲਾਂ ਵੀ ਉਸ ਦੀ ਧੀ ਨੂੰ ਤੰਗ ਪ੍ਰੇਸ਼ਾਨ ਕਰਦਾ ਰਹਿੰਦਾ ਸੀ, ਜਿਸ ਬਾਰੇ ਕਈ ਵਾਰ ਉਸ ਦੇ ਘਰ ਉਲਾਂਭਾ ਵੀ ਦਿੱਤਾ ਗਿਆ ਸੀ। ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਪੀੜ੍ਹਤ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਲੜਕੀ ਦੀ ਭਾਲ ਲਈ ਪੁਲਿਸ ਟੀਮਾਂ ਬਣਾ ਕੇ ਭਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਬੀ.ਐਸ.ਐਫ਼.ਦੇ ਸ਼ਹੀਦ ਸਬ-ਇੰਸਪੈਕਟਰ ਬਲਵੀਰ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ 6.42 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।