06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਇੰਟਰਨੈਸ਼ਨਲ ਮਿਲੇਨੀਅਮ ਸਕੂਲ ’ਚ ਮਹਿਲਾ ਸੰਮੇਲਨ 18 ਜੁਲਾਈ ਨੂੰ -ਚੇਅਰਮੈਨ ਵਾਸੂ ਸ਼ਰਮਾ

ਅਜੀਤ ਡੈਸਕ 16-07-2026
ਫ਼ਰੀਦਕੋਟ, 15 ਜੁਲਾਈ (ਜਸਵੰਤ ਸਿੰਘ ਪੁਰਬਾ)-ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਂ ਖੁਰਦ ਵਿਖੇ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਮਹਿਲਾਵਾਂ ਦੀ ਸਿਹਤ, ਜਾਗਰੂਕਤਾ ਅਤੇ ਸਮਾਜਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਰੋਗਿਆ ਭਾਰਤੀ ਪੰਜਾਬ ਵਲੋਂ 18 ਜੁਲਾਈ ਨੂੰ ਮਹਿਲਾ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਦੇ ਚੇਅਰਮੈਨ ਵਾਸੂ ਸ਼ਰਮਾ ਨੇ ਦੱਸਿਆ ਕਿ ਇਸ ਸੰਮੇਲਨ ਦਾ ਮਕਸਦ ਮਹਿਲਾਵਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ, ਭਾਰਤੀ ਜੀਵਨ-ਮੁੱਲਾਂ ਅਤੇ ਸੰਸਕ੍ਰਿਤੀ ਨਾਲ ਜੋੜਨਾ ਅਤੇ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਇਸ ਦੌਰਾਨ ਸਿਹਤ ਮਾਹਿਰ ਅਤੇ ਵਿਸ਼ੇਸ਼ ਬੁਲਾਰੇ ਮਹਿਲਾਵਾਂ ਨੂੰ ਸਿਹਤ, ਪਰਿਵਾਰਕ ਜੀਵਨ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੁੜੇ ਮਹੱਤਵਪੂਰਨ ਵਿਸ਼ਿਆਂ ਬਾਰੇ ਜਾਣਕਾਰੀ ਦੇਣਗੇ। ਸੰਮੇਲਨ ਦੌਰਾਨ ਮਹਿਲਾਵਾਂ ਨੂੰ ਸਿਹਤ ਸੰਭਾਲ, ਸੰਤੁਲਿਤ ਜੀਵਨ-ਸ਼ੈਲੀ, ਯੋਗ, ਪੋਸ਼ਣ ਅਤੇ ਸਮਾਜਿਕ ਜਾਗਰੂਕਤਾ ਨਾਲ ਸਬੰਧਿਤ ਉਪਯੋਗੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਭਾਗੀਦਾਰਾਂ ਨੂੰ ਪ੍ਰੇਰਣਾਦਾਇਕ ਸੈਸ਼ਨਾਂ ਅਤੇ ਆਪਸੀ ਵਿਚਾਰ-ਵਟਾਂਦਰੇ ਰਾਹੀਂ ਨਵੇਂ ਤਜ਼ਰਬੇ ਹਾਸਿਲ ਕਰਨ ਦਾ ਮੌਕਾ ਵੀ ਮਿਲੇਗਾ। ਆਰੋਗਿਆ ਭਾਰਤੀ ਪੰਜਾਬ ਨੇ ਜ਼ਿਲ੍ਹੇ ਦੀਆਂ ਮਹਿਲਾਵਾਂ ਨੂੰ ਇਸ ਸੰਮੇਲਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਉਹ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਇਕ ਸਿਹਤਮੰਦ ਅਤੇ ਸਸ਼ਕਤ ਸਮਾਜ ਦੀ ਸਿਰਜਣਾ ਵਿਚ ਵੀ ਅਹਿਮ ਭੂਮਿਕਾ ਨਿਭਾ ਸਕਣਗੀਆਂ।
ਪਿਛਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਬੀ.ਐਸ.ਐਫ਼.ਦੇ ਸ਼ਹੀਦ ਸਬ-ਇੰਸਪੈਕਟਰ ਬਲਵੀਰ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।