07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਿਵਲ ਸਰਜਨ ਵਲੋਂ ਨਵੇਂ ਬਣੇ ਆਦਮੀ ਕਲੀਨਿਕ ਲਈ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਅਜੀਤ ਡੈਸਕ 16-07-2026
ਸ੍ਰੀ ਮੁਕਤਸਰ ਸਾਹਿਬ, 15 ਜੁਲਾਈ (ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਸਿਹਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਲਈ ਦੋ ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ। ਇਸ ਭਰਤੀ ਕੀਤੇ ਗਏ ਡਾਕਟਰ ਨੂੰ ਅੱਜ ਡਾ. ਸੁਨੀਲ ਬਾਂਸਲ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲੀਨਿਕ ਬਾਦੀਆਂ ਤੇ ਸ੍ਰੀ ਮੁਕਤਸਰ ਸਾਹਿਬ (ਬੀ.ਡੀ.ਪੀ.ਓ. ਦਫ਼ਤਰ ਵਿਚ) ਲਈ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਉਨ੍ਹਾਂ ਡਾਕਟਰਾਂ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਅਤੇ ਵਧੀਆ ਇਲਾਜ ਕਰਨ ਲਈ ਕਿਹਾ, ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਡਾਕਟਰ ਗੌਰਵ ਸਿਆਗ ਆਮ ਆਦਮੀ ਕਲੀਨਿਕ ਬਾਦੀਆਂ ਅਤੇ ਡਾ. ਜਸਮੀਨ ਕੌਰ ਨੂੰ ਬੀ.ਡੀ.ਪੀ.ਓ. ਦਫ਼ਤਰ ਵਿਚ ਨਵੇਂ ਬਣੇ ਆਮ ਆਦਮੀ ਕਲੀਨਿਕ ਵਿਖੇ ਆਪਣੀ ਸੇਵਾਵਾਂ ਨਿਭਾਉਣਗੇ। ਉਨ੍ਹਾ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੌਕੇ ’ਤੇ ਹੀ ਮਰੀਜ਼ਾਂ ਦਾ ਚੈੱਕਅਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਇਸ ਮੌਕੇ ਡਾ. ਜੈਦੀਪ ਸਿੰਘ ਸਹਾਇਕ ਸਿਵਲ ਸਰਜਨ, ਡਾ. ਲਖਬੀਰ ਕੌਰ ਡੀ.ਆਈ.ਓ., ਪਵਿੱਤਰ ਸਿੰਘ ਐੱਮ.ਐੱਲ.ਟੀ., ਭੁਪਿੰਦਰ ਸਿੰਘ ਪੀ.ਏ. ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ੇਸ਼ ਰਿਪੋਰਟ ਕੇਂਦਰ ਸਰਕਾਰ ਵਲੋਂ ਸ੍ਰੀ ਮੁਕਤਸਰ ਸਾਹਿਬ ਦਾ ਰੇਲਵੇ ਸਟੇਸ਼ਨ ਆਧੁਨਿਕ ਸਹੂਲਤਾਂ ਨਾਲ ਤਿਆਰ ਅਗਲੀ ਖ਼ਬਰ ਸਿਹਤ ਵਿਭਾਗ ਵਲੋਂ 31 ਜੁਲਾਈ ਤੱਕ ਚਲਾਈ ਜਾ ਰਹੀ ਵਿਸ਼ੇਸ਼ ਦਸਤ ਰੋਕੂ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।