03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨਿਸ਼ਾਨ ਅਕੈਡਮੀ ਵਿਖੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਵਸ ਮਨਾਇਆ

ਅਜੀਤ ਡੈਸਕ 18-07-2026
ਮਲੋਟ, 17 ਜੁਲਾਈ (ਪਾਟਿਲ)-ਨਿਸ਼ਾਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ ਵੀਰ ਫਤਹਿ ਸਿੰਘ ਜੀ ਹਾਊਸ ਵਲੋਂ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਭਾਈ ਤਾਰੂ ਸਿੰਘ ਜੀ ਦੇ ਜੀਵਨ, ਬਹਾਦਰੀ ਤੇ ਅਦੁੱਤੀ ਸ਼ਹਾਦਤ ਨਾਲ ਸੰਬੰਧਿਤ ਪ੍ਰੇਰਣਾਦਾਇਕ ਫ਼ਿਲਮ ਵਿਖਾਈ ਗਈ। ਇਸ ਤੋਂ ਬਾਅਦ ਵਿਦਿਆਰਥੀਆਂ ਨਾਲ ਪ੍ਰਸ਼ਨ-ਉਤਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲੈਂਦਿਆਂ ਸਹੀ ਜਵਾਬ ਦਿੱਤੇ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਸ਼ਹੀਦਾਂ ਦੀਆਂ ਕੁਰਬਾਨੀਆਂ ਤੇ ਆਪਣੇ ਅਮੀਰ ਵਿਰਸੇ ਨਾਲ ਜੋੜਨਾ ਸੀ। ਇਸ ਮੌਕੇ ਚੇਅਰਮੈਨ ਕਸ਼ਮੀਰ ਸਿੰਘ, ਡਾਇਰੈਕਟਰ ਇਕ ਓਅੰਕਾਰ ਸਿੰਘ, ਪ੍ਰਿੰਸੀਪਲ ਹਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਵੀਰਪਾਲ ਕੌਰ ਤੇ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਭਾਈ ਤਾਰੂ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸੱਚ, ਧਰਮ, ਨਿਡਰਤਾ ਤੇ ਮਨੁੱਖਤਾ ਦੀ ਸੇਵਾ ਦੇ ਰਾਹ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਅੰਤ ਵਿਚ ਵੀਰ ਫਤਹਿ ਸਿੰਘ ਜੀ ਹਾਊਸ ਵਲੋਂ ਕਰਵਾਏ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਪਿਛਲੀ ਖ਼ਬਰ ਐਲ.ਏ.ਡੀ.ਸੀ. ਨੀਤੀ ਖ਼ਿਲਾਫ ਵਿਰੋਧ ਕਰ ਰਹੇ ਵਕੀਲ ਉਤਰੇ ਸੜਕਾਂ ’ਤੇ ਅਗਲੀ ਖ਼ਬਰ ਹੱਕ ਮੰਗਦੇ ਮਨਰੇਗਾ ਮਜ਼ਾਲਮਾਂ ’ਤੇ ਅੰਨ੍ਹੇਹ ਕੀਤੇ ਸਰਕਾਰੀ ਜਬਰ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।