03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨਸ਼ਾ ਤਸਕਰੀ ਮਾਮਲੇ ’ਚ ਔਰਤ ਸਮੇਤ ਦੋ ਕਾਬੂ

ਅਜੀਤ ਡੈਸਕ 18-07-2026
ਫ਼ਰੀਦਕੋਟ, 17 ਜੁਲਾਈ (ਸਰਬਜੀਤ ਸਿੰਘ)-ਸੀ.ਆਈ.ਏ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਦੋ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਪੁੱਛਗਿੱਛ ਤੋਂ ਬਾਅਦ ਇਸ ਮਾਮਲੇ ’ਚ ਇਨ੍ਹਾਂ ਦੇ ਇਕ ਹੋਰ ਸਾਥੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਅਤੇ ਤਿੰਨਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਨਵੀਂ ਦਾਣਾ ਮੰਡੀ ਫ਼ਰੀਦਥੋਟ ਮੌਜੂਦ ਸਨ ਤਾਂ ਸਕੂਟਰੀ ’ਤੇ ਆਉਂਦੇ ਹਰਜਿੰਦਰ ਸਿੰਘ ਉਰਫ਼ ਗੋਵਿੰਦਾ ਪੁੱਤਰ ਵੀਰ ਸਿੰਘ ਵਾਸੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਰਮਨਪ੍ਰੀਤ ਕੌਰ ਪਤਨੀ ਪਰਵਿੰਦਰ ਸਿੰਘ ਵਾਸੀ ਜ਼ਿਲ੍ਹਾ ਮੋਗਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ 160 ਗ੍ਰਾਮ ਹੈਰੋਇਨ ਕੀਤੀ ਗਈ। ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਦਾ ਮੋਬਾਇਲ ਅਤੇ ਸਕੂਟਰੀ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਇਨ੍ਹਾਂ ਦੇ ਇਕ ਹੋਰ ਸਾਥੀ ਮਹਿਕਦੀਪ ਸਿੰਘ ਪੁੱਤਰ ਗੁਰਤੇਜ ਸਿੰਘ ਹਾਲ ਵਾਸੀ ਕੇਂਦਰੀ ਜੇਲ੍ਹ ਫ਼ਰੀਦਕੋਟ ਨੂੰ ਨਾਮਜ਼ਦ ਕਰਦੇ ਹੋਏ ਤਿੰਨਾਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਹੱਕੀ ਮੰਗਾਂ ਲਈ ਸੜਕਾਂ ’ਤੇ ਉਤਰੇ ਸਫਾਈ ਸੇਵਕ ਅਗਲੀ ਖ਼ਬਰ ਐਲ.ਏ.ਡੀ.ਸੀ. ਨੀਤੀ ਖ਼ਿਲਾਫ ਵਿਰੋਧ ਕਰ ਰਹੇ ਵਕੀਲ ਉਤਰੇ ਸੜਕਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।