03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 18-07-2026
ਫ਼ਰੀਦਕੋਟ, 17 ਜੁਲਾਈ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਪਿੰਡ ਅਰਾਈਆਂ ਵਾਲਾ ਤੋਂ ਨਸ਼ੇ ਦੀਆਂ ਪਾਬੰਦੀਸ਼ੂਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਐਸ.ਆਈ. ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਪਿੰਡ ਅਰਾਈਆਂ ਵਾਲਾ ਤੋਂ ਪਿੰਡ ਬੁਰਜ ਮਸਤਾਂ ਨੂੰ ਜਾ ਰਹੇ ਸਨ ਤਾਂ ਪਿੰਡ ਬੁਰਜ ਮਸਤਾਂ ਵਾਲੇ ਪਾਸੇ ਤੋਂ ਅਸ਼ਵਨੀ ਉਰਫ਼ ਅੱਛੀ ਪੁੱਤਰ ਮਲੂਕ ਸਿੰਘ ਵਾਸੀ ਅਰਾਈਆਂਵਾਲਾ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ ’ਤੇ 18 ਨਸ਼ੇ ਦੀਆਂ ਪਾਬੰਦੀਸ਼ੂਦਾ ਚਿੱਟੇ ਰੰਗ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਮੂਰਖ ਲੂੰਬੜ ਅਤੇ ਸਮਝਦਾਰ ਕਤੂਰਾ ਅਗਲੀ ਖ਼ਬਰ ਹੱਕੀ ਮੰਗਾਂ ਲਈ ਸੜਕਾਂ ’ਤੇ ਉਤਰੇ ਸਫਾਈ ਸੇਵਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।