04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਚ ਦਸਤ ਰੋਕੂ ਮੁਹਿੰਮ ਬਾਰੇ ਜਾਗਰੂਕ ਕੀਤਾ

ਅਜੀਤ ਡੈਸਕ 18-07-2026
ਮਲੋਟ, 17 ਜੁਲਾਈ (ਪਾਟਿਲ)-ਸੀ.ਐੱਚ ਸੀ. ਆਲਮਵਾਲਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਿੰਪਲ ਕੁਮਾਰ ਦੀ ਅਗਵਾਈ ਹੇਠ ਦਸਤ ਰੋਕੂ ਮੁਹਿੰਮ ਬਾਰੇ ਜਾਗਰੂਕ ਕੀਤਾ ਗਿਆ। ਇਸ ਸਮੇਂ ਡਾ. ਸਿੰਪਲ ਕੁਮਾਰ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਪੰਜ ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਰੋਗ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ ’ਤੇ ਲਿਆਉਣਾ ਹੈ। ਡਾ. ਸਿੰਪਲ ਕੁਮਾਰ ਨੇ ਇਹ ਦੱਸਿਆ ਕਿ ਇਹ ਮੁਹਿੰਮ 31 ਜੁਲਾਈ ਤੱਕ ਚਲਾਈ ਜਾਵੇਗੀ। ਮੁਹਿੰਮ ਦੌਰਾਨ 5 ਸਾਲ ਤੋਂ ਛੋਟੇ ਬੱਚਿਆਂ ਨੂੰ ਓ.ਆਰ.ਐੱਸ. ਪੈਕੇਟ ਆਸ਼ਾ ਤੇ ਆਂਗਣਵਾੜੀ ਵਰਕਰਾਂ ਵਲੋਂ ਮੁਫ਼ਤ ਵੰਡੇ ਜਾਣਗੇ ਅਤੇ ਸਾਰੇ ਸਿਹਤ ਕੇਂਦਰਾਂ ’ਚ ਓ.ਆਰ.ਐੱਸ. ਜਿੰਕ ਕਾਰਨਰ ਬਣਾਏ ਗਏ ਹਨ, ਜਿੱਥੇ ਦਸਤ ਹੋਣ ਦੀ ਹਾਲਤ ਵਿਚ ਓ.ਆਰ.ਐੱਸ. ਤੇ ਜਿੰਕ ਦੀਆਂ ਗੋਲੀਆਂ ਮੁਫ਼ਤ ਦਿੱਤੀਆਂ ਜਾਣਗੀਆਂ। ਬਲਾਕ ਐਕਸਟੈਂਸ਼ਨ ਐਜੂਕੇਟਰ ਹਰਮਿੰਦਰ ਕੌਰ ਨੇ ਪ੍ਰਾਇਮਰੀ ਸਕੂਲ ਆਲਮਵਾਲਾ ਵਿਖੇ ਦੱਸਿਆ ਕਿ ਦਸਤਾਂ ਦੌਰਾਨ ਓ.ਆਰ.ਐੱਸ. ਤੇ ਜਿੰਕ ਬਹੁਤ ਜ਼ਰੂਰੀ ਹੈ। ਦਸਤ ਲੱਗ ਜਾਣ ਕਾਰਨ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਮ.ਪ.ਹ.ਸ. ਸਰਬਜੀਤ ਕੌਰ ਤੇ ਸਕੂਲ ਇੰਚਾਰਜ ਜਸਕਰਨਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਵਲੋਂ ਬੱਸ ਸਟੈਂਡਾਂ ’ਤੇ ਵਿਸ਼ੇਸ਼ ਚੈਕਿੰਗ ਅਗਲੀ ਖ਼ਬਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ 19 ਜੁਲਾਈ ਨੂੰ ਲੱਗੇਗਾ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।