06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਪਿੰਡ ਮਧੀਰ ਅਤੇ ਗੁਰੂਸਰ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ, ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚ ਰਿਹਾ ਹੈ ਹਰ ਪਿੰਡ ਤੱਕ

ਅਜੀਤ ਡੈਸਕ 19-07-2026
ਗਿੱਦੜਬਾਹਾ, 18 ਜੁਲਾਈ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫਲਸਫ਼ੇ ਤ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਬਲਾਕ ਗਿੱਦੜਬਾਹਾ ਦੇ ਪਿੰਡ ਮਧੀਰ ਤੇ ਗੁਰੂਸਰ ਵਿਖੇ ਐੱਲ.ਈ.ਡੀ. ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਸ਼ੋਅ ਕਰਵਾਏ ਗਏ। ਸੂਬਾ ਸਰਕਾਰ ਵਲੋਂ ਇਹ ਮੁਹਿੰਮ ਪੰਜਾਬ ਭਰ ਦੇ ਪਿੰਡਾਂ ਤੱਕ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਤੇ ਮਨੁੱਖਤਾ ਦਾ ਸੰਦੇਸ਼ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਡਾਕੂਮੈਂਟਰੀ ਸ਼ੋਅਜ਼ ਦੌਰਾਨ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਨੌਜਵਾਨਾਂ, ਔਰਤਾਂ ਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ, ਬਰਾਬਰੀ, ਸੱਚ, ਕਿਰਤ, ਭਾਈਚਾਰੇ ਅਤੇ ਮਨੁੱਖਤਾ ਦੇ ਉਪਦੇਸ਼ਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੂੰ ਲੋਕਾਂ ਨੇ ਬਹੁਤ ਧਿਆਨ ਨਾਲ ਦੇਖਿਆ ਤੇ ਸਰਾਹਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਤੇ ਸ਼ਲਾਘਾਯੋਗ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਰਾਹੀਂ ਨਵੀਂ ਪੀੜ੍ਹੀ ਨੂੰ ਮਹਾਨ ਸੰਤਾਂ ਅਤੇ ਗੁਰੂਆਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਮੌਕਾ ਮਿਲਦਾ ਹੈ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਾਵਰਕਾਮ ਪੱਛਮ ਜ਼ੋਨ ਦੇ ਕੰਪਿਊਟਰ ਆਪ੍ਰੇਟਰਾਂ ਦੀ ਮੀਟਿੰਗ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਸਰਕਾਰ ਤੁਰੰਤ ਮੰਨੇ-ਅਸ਼ੋਕ ਬਜਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।