06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਕਲੱਬਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਸਪੋਰਟਸ ਜਰਸੀਆਂ ਵੰਡੀਆਂ

ਅਜੀਤ ਡੈਸਕ 20-07-2026
ਜੈਤੋ, 19 ਜੁਲਾਈ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਪਿੰਡ ਰਾਮਗੜ੍ਹ (ਭਗਤੂਆਣਾ) ਵਿਖੇ ਜੂਨ ਮਹੀਨੇ ਤੋਂ ਚੱਲ ਰਹੇ ਸਮਰ ਕੈਂਪ ਦੇ 45ਵੇਂ ਦਿਨ ਅੱਜ ਸਰਕਾਰੀ ਮਿਡਲ ਸਕੂਲ ਰਾਮਗੜ੍ਹ (ਭਗਤੂਆਣਾ) ਵਿਖੇ 40 ਬੱਚਿਆਂ ਨੂੰ ਸਪੋਰਟਸ ਜਰਸੀਆਂ ਦੀ ਵੰਡ ਕੀਤੀ ਗਈ। ਸਮਾਗਮ ਵਿਚ ਮੁੱਖ ਮਹਿਮਾਨ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਭਗਤੂਆਣਾ ਸਨ। ਮਾਸਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਬਾਬਾ ਭਾਈ ਭਗਤੂ ਸਪੋਰਟਸ ਕਲੱਬ ਅਤੇ ਯੁਵਕ ਸੇਵਾਵਾਂ ਕਲੱਬ ਭਗਤੂਆਣਾ ਦੇ ਸਹਿਯੋਗ ਨਾਲ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ ਸੀ। ਜਿਸ ਵਿਚ ਬੱਚਿਆਂ ਨੂੰ ਦੌੜਾਂ, ਵਾਲੀਬਾਲ, ਕ੍ਰਿਕਟ ਦੀ ਟ੍ਰੇਨਿੰਗ ਦਿੱਤੀ ਗਈ। ਕੈਂਪ ਦੌਰਾਨ ਬੱਚਿਆਂ ਨੂੰ ਖੁਰਾਕ ਅਤੇ ਹੋਰ ਸਹੂਲਤਾਂ ਦਿੱਤੀਆਂ ਗਈਆਂ। ਕੈਂਪ ਵਿਚ ਕਾਂਸਟੇਬਲ ਪਰਮਜੀਤ ਸਿੰਘ, ਖੁਸ਼ਵਿੰਦਰ ਸਿੰਘ, ਨਰੈਣ ਸਿੰਘ, ਜਸਪਾਲ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਸਹਿਯੋਗ ਦਿੱਤਾ।
ਪਿਛਲੀ ਖ਼ਬਰ ਪ੍ਰਿੰਸੀਪਲਾਂ, ਹੈਡਮਾਸਟਰਾਂ ਅਤੇ ਬੀ. ਪੀ. ਈ.ਓਜ਼ ਦੀਆਂ ਤਰੱਕੀਆਂ ਤੁਰੰਤ ਕੀਤੀਆਂ ਜਾਣ-ਡੀ. ਟੀ. ਐਫ. ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬਲਾਕ ਸਾਦਿਕ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।