07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸਤੀਸ਼ ਅਸੀਜਾ ਦੀ ਮੁੜ ਨਿਯੁਕਤੀ ’ਤੇ ਪ੍ਰਧਾਨ ਰਿਖੀਕੇਸ਼ ਭੋਲੀ ਪਰਵਲ ਨੇ ਮੂੰਹ ਮਿੱਠਾ ਕਰਵਾਇਆ

ਅਜੀਤ ਡੈਸਕ 20-07-2026
ਮਲੋਟ, 19 ਜੁਲਾਈ (ਪਾਟਿਲ)-ਸਤੀਸ਼ ਅਸੀਜਾ ਨੂੰ ਲਗਾਤਾਰ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਭਾਜਪਾ ਵਰਕਰਾਂ ਅਤੇ ਆਗੂਆਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਸਤੀਸ਼ ਅਸੀਜਾ ਦੀ ਮੁੜ ਨਿਯੁਕਤੀ ’ਤੇ ਭਾਜਪਾ ਸ਼ਹਿਰੀ ਮੰਡਲ ਮਲੋਟ ਦੇ ਪ੍ਰਧਾਨ ਰਿਖੀਕੇਸ਼ ਭੋਲੀ ਪਰਵਲ ਨੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫ਼ਲ ਕਾਰਜਕਾਲ ਦੀ ਕਾਮਨਾ ਕੀਤੀ। ਇਸ ਮੌਕੇ ਪਾਰਟੀ ਦੇ ਹੋਰ ਸਥਾਨਕ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਅਤੇ ਵਰਕਰਾਂ ਨੇ ਵੀ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਭਾਜਪਾ ਨੂੰ ਜ਼ਿਲ੍ਹੇ ਵਿਚ ਹੋਰ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਵਿਧਾਇਕ ਡਿੰਪੀ ਢਿੱਲੋਂ ਨੇ ਸੈਣ ਸਮਾਜ ਵੈਲਫੇਅਰ ਬੋਰਡ ਦੇ ਨਵੇਂ ਬਣੇ ਚੇਅਰਮੈਨ ਨੂੰ ਦਿੱਤੀ ਵਧਾਈ ਅਗਲੀ ਖ਼ਬਰ ਭਾਜਪਾ ਆਗੂਆਂ ਨੇ ਹਰਜੀਤ ਸਿੰਘ ਗਰੇਵਾਲ ਨੂੰ ਚੇਅਰਮੈਨ ਬਣਨ ’ਤੇ ਵਧਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।