07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਵਿਧਾਇਕ ਡਿੰਪੀ ਢਿੱਲੋਂ ਨੇ ਸੈਣ ਸਮਾਜ ਵੈਲਫੇਅਰ ਬੋਰਡ ਦੇ ਨਵੇਂ ਬਣੇ ਚੇਅਰਮੈਨ ਨੂੰ ਦਿੱਤੀ ਵਧਾਈ

ਅਜੀਤ ਡੈਸਕ 20-07-2026
ਸ੍ਰੀ ਮੁਕਤਸਰ ਸਾਹਿਬ, 19 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਕਿੱਕਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਰਿਟਾ: ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਨੂੰ ਸੈਣ ਸਮਾਜ ਵੈਲਫੇਅਰ ਬੋਰਡ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਨਵੇਂ ਬਣੇ ਚੇਅਰਮੈਨ ਕਿੱਕਰ ਸਿੰਘ ਵਲੋਂ ਗਿੱਦੜਬਾਹਾ ਹਲਕੇ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨਾਲ ਮੁਲਾਕਾਤ ਕੀਤੀ ਗਈ। ਸੈਣ ਸਮਾਜ ਭਾਈਚਾਰੇ ਨੂੰ ਇਕ ਜੁੱਟ ਹੋਣ ਅਤੇ ਉਨ੍ਹਾਂ ਦੀਆਂ ਮੰਗਾਂ ਮੁਸ਼ਕਿਲਾਂ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਡਿੰਪੀ ਢਿੱਲੋਂ ਨੇ ਕਿੱਕਰ ਸਿੰਘ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਪ੍ਰੀਤ ਸਿੰਘ, ਕਾਲਾ ਸਿੰਘ, ਗੁਰਪ੍ਰੀਤ ਸਿੰਘ ਆਦਿ ਨੇ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪਿੰਡ ਸੰਗੂਧੌਣ ਇਕਾਈ ਦੀ ਚੋਣ ਇਕਬਾਲ ਸਿੰਘ ਬਣੇ ਇਕਾਈ ਪ੍ਰਧਾਨ ਅਗਲੀ ਖ਼ਬਰ ਸਤੀਸ਼ ਅਸੀਜਾ ਦੀ ਮੁੜ ਨਿਯੁਕਤੀ ’ਤੇ ਪ੍ਰਧਾਨ ਰਿਖੀਕੇਸ਼ ਭੋਲੀ ਪਰਵਲ ਨੇ ਮੂੰਹ ਮਿੱਠਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।