08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਐੱਲ.ਏ.ਡੀ.ਸੀ. ਪ੍ਰਣਾਲੀ ਦੇ ਵਿਰੋਧ ’ਚ ਵਕੀਲ ਭਾਈਚਾਰੇ ਦੀ ਹੜਤਾਲ ਜਾਰੀ

ਅਜੀਤ ਡੈਸਕ 21-07-2026
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਹਰਮਹਿੰਦਰ ਪਾਲ)-ਐੱਲ.ਏ.ਡੀ.ਸੀ. ਪ੍ਰਣਾਲੀ ਦੇ ਵਿਰੋਧ ਵਿਚ ਵਕੀਲ ਭਾਈਚਾਰੇ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾ ਰਹੀ ਹੈ। ਹੜਤਾਲ ਦੇ ਅਗਲੇ ਪੜਾਅ ਵਜੋਂ ਅੱਜ 8 ਵਕੀਲ ਇਕ ਦਿਨ ਲਈ ਭੁੱਖ ਹੜਤਾਲ ’ਤੇ ਬੈਠੇ, ਜਦਕਿ ਵੱਡੀ ਗਿਣਤੀ ਵਿਚ ਵਕੀਲਾਂ ਨੇ ਇਕੱਠੇ ਹੋ ਕੇ ਨਾਅਰੇਬਾਜ਼ੀ ਵੀ ਕੀਤੀ। ਬਾਰ ਐਸੋਸੀਏਸ਼ਨ ਦੇ ਆਗੂਆਂ ਨੇ ਦਾਅਵਾ ਕੀਤਾ ਕਿ ਲੀਗਲ ਏਡ ਡਿਫ਼ੈਂਸ ਕੌਂਸਲ ਪ੍ਰਣਾਲੀ ਕਾਰਨ ਅਪਰਾਧਿਕ ਮਾਮਲਿਆਂ ਦੇ ਵੱਡੀ ਗਿਣਤੀ ਵਾਲੇ ਕੇਸ ਸਰਕਾਰੀ ਕਾਨੂੰਨੀ ਸਹਾਇਤਾ ਰਾਹੀਂ ਚੱਲ ਰਹੇ ਹਨ, ਜਿਸ ਨਾਲ ਨਿੱਜੀ ਵਕੀਲਾਂ ਕੋਲ ਆਉਣ ਵਾਲੇ ਕੇਸਾਂ ਵਿਚ ਲਗਾਤਾਰ ਕਮੀ ਆ ਰਹੀ ਹੈ। ਉਨ੍ਹਾਂ ਦੇ ਅਨੁਸਾਰ ਇਸ ਦਾ ਸਿੱਧਾ ਅਸਰ ਵਕੀਲਾਂ ਦੀ ਆਮਦਨ ਅਤੇ ਉਨ੍ਹਾਂ ਦੇ ਪੇਸ਼ੇਵਰ ਭਵਿੱਖ ’ਤੇ ਪੈ ਰਿਹਾ ਹੈ। ਆਗੂਆਂ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਪ੍ਰਣਾਲੀ ਦਾ ਸਭ ਤੋਂ ਵੱਧ ਨੁਕਸਾਨ ਨੌਜਵਾਨ ਵਕੀਲਾਂ ਨੂੰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਵਕੀਲਾਂ ਨੂੰ ਕੇਸ ਨਾ ਮਿਲਣ ਕਾਰਨ ਉਨ੍ਹਾਂ ਦੀ ਪੇਸ਼ਾਵਰ ਤਰੱਕੀ ਪ੍ਰਭਾਵਿਤ ਹੋ ਰਹੀ ਹੈ ਅਤੇ ਆਰਥਿਕ ਮੁਸ਼ਕਿਲਾਂ ਵੀ ਵਧਦੀਆਂ ਜਾ ਰਹੀਆਂ ਹਨ। ਵਕੀਲਾਂ ਨੇ ਇਹ ਵੀ ਦਾਅਵਾ ਕੀਤਾ ਕਿ ਐੱਲ.ਏ.ਡੀ.ਸੀ. ਪ੍ਰਣਾਲੀ ਦਾ ਅਸਰ ਨਿਆਂ ਪ੍ਰਣਾਲੀ ਤੇ ਸਮਾਜ ’ਤੇ ਵੀ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪ੍ਰਣਾਲੀ ਦੀ ਸਮੀਖਿਆ ਕਰਕੇ ਇਸ ਨੂੰ ਖ਼ਤਮ ਕੀਤਾ ਜਾਵੇ ਤਾਂ ਜੋ ਨਿਆਂ ਪ੍ਰਣਾਲੀ ਵਿਚ ਸੰਤੁਲਨ ਬਣਿਆ ਰਹੇ ਅਤੇ ਵਕੀਲਾਂ ਦੇ ਹਿੱਤਾਂ ਦੀ ਰੱਖਿਆ ਹੋ ਸਕੇ। ਵਕੀਲ ਭਾਈਚਾਰੇ ਦੇ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਣ ਉਹ ਐੱਲ.ਏ.ਡੀ.ਸੀ. ਦਫ਼ਤਰਾਂ ਦੇ ਅੱਗੇ ਪ੍ਰਦਰਸ਼ਨ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਮੰਗ ਨਹੀਂ ਮੰਨੀ ਗਈ ਤਾਂ ਉਹ ਹੋਰ ਵੱਡਾ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀਆਂ ਕੂੜ ਨੀਤੀਆਂ ਦਾ ਲੋਕ ਸਮਾਂ ਆਉਣ ’ਤੇ ਢੁੱਕਵਾਂ ਜਵਾਬ ਦੇਣਗੇ : ਭੱਟੀ ਅਗਲੀ ਖ਼ਬਰ ਪੀ.ਡਬਲਿਊ.ਡੀ. ਫ਼ੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਜਨਰਲ ਬਾਡੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।