08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਮਲੋਟ ਵਿਖੇ 24 ਘੰਟੇ ਬਿਜਲੀ ਸਪਲਾਈ ਦੇ ਵਾਅਦੇ ਨੂੰ ਲੈ ਕੇ ਕਾਂਗਰਸ ਵਲੋਂ ਰੋਸ ਧਰਨਾ

ਅਜੀਤ ਡੈਸਕ 21-07-2026
ਮਲੋਟ, 20 ਜੁਲਾਈ (ਪਾਟਿਲ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਕੀਤਾ ਗਿਆ ਵਾਅਦਾ ਪੂਰਾ ਨਾ ਕਰਨ ਦੇ ਵਿਰੋਧ ਵਿਚ ਅੱਜ ਕਾਂਗਰਸ ਪਾਰਟੀ ਵਲੋਂ ਬਿਜਲੀ ਘਰ ਮਲੋਟ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਿਜਲੀ ਕੱਟਾਂ ’ਤੇ ਰੋਸ ਪ੍ਰਗਟ ਕੀਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਅਤੇ ਹੋਰ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਪਰ ਮੌਜੂਦਾ ਸਮੇਂ ਲਗਾਤਾਰ ਬਿਜਲੀ ਕੱਟਾਂ ਕਾਰਨ ਆਮ ਲੋਕ, ਵਪਾਰੀ, ਵਿਦਿਆਰਥੀ ਤੇ ਕਿਸਾਨ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵੱਡੇ-ਵੱਡੇ ਦਾਅਵੇ ਹਕੀਕਤ ਵਿਚ ਫ਼ੇਲ੍ਹ ਸਾਬਤ ਹੋ ਰਹੇ ਹਨ ਅਤੇ ਲੋਕ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਕਾਂਗਰਸੀ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਕਾਂਗਰਸ ਪਾਰਟੀ ਆਪਣਾ ਸੰਘਰਸ਼ ਹੋਰ ਤੇਜ਼ ਕਰੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਮਲੋਟ ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ, ਦਿਹਾਤੀ ਪ੍ਰਧਾਨ ਮੱਖਣ ਸਿੰਘ ਫੂਲੇਵਾਲਾ, ਮਾਸਟਰ ਜਸਪਾਲ ਸਿੰਘ, ਗੁਰਜੰਟ ਸਿੰਘ ਬਰਾੜ, ਸੋਨੂੰ ਡਾਵਰ, ਅਸ਼ਵਨੀ ਖੇੜਾ, ਬਲਕਾਰ ਸਿੰਘ, ਰਾਜੇਸ਼ ਮਦਾਨ, ਹਰਮਨ ਸਿੰਘ, ਵਰਿੰਦਰ ਮੱਕੜ, ਜਗਦੀਸ਼ ਕਮਰਾ, ਜਤਿੰਦਰ ਸ਼ਾਸਤਰੀ, ਪੂਰਨ ਚੰਦ, ਰਾਮ ਦਾਸ ਨਿੱਕੀ, ਅੰਗਰੇਜ਼ ਸਿੰਘ, ਰਮੇਸ਼ ਫੁਟੇਲਾ, ਟੀਟੂ ਚੋਪੜਾ, ਸੁਰਜੀਤ ਸਿੰਘ ਸਰਪੰਚ, ਲੀਲੂ ਰਾਮ, ਕੇਵਲ ਖੱਤਰੀ, ਬਿਸੰਬਰ ਗਾਬਾ, ਕਾਕਾ ਗਰੋਵਰ, ਕੁਲਵਿੰਦਰ ਸੇਕੀ, ਰਾਜਾ ਛੱਤਿਆਣਾ, ਓਮ ਪ੍ਰਕਾਸ਼ ਖਿੱਚੀ, ਲੱਖਾ ਸਿੰਘ ਘੱਗਾ, ਹੰਸ ਰਾਜ ਖੁੰਡੇ ਹਲਾਲ, ਗੀਤ ਸੇਠੀ, ਪਾਰਸ ਸ਼ਰਮਾ, ਜਸਵਿੰਦਰ ਸਿੰਘ, ਨਵਦੀਪ ਸਿੰਘ (ਯੂਥ ਆਗੂ), ਸਤਪਾਲ ਸ਼ਾਹਪੁਰੀਆ, ਸ਼ਮਸ਼ੇਰ ਸਿੰਘ, ਰਣਜੀਤ ਸਿੰਘ ਗਿੱਲ, ਬਿੱਟੂ ਡਾਵਰ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਕੌਂਸਲਰ, ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਐਸੋਸੀਏਸ਼ਨ ਨੇ ਪਰਿਵਾਰਕ ਮਿਲਣੀ ਤੇ ਸਨਮਾਨ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।