08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਅਜੀਤ ਡੈਸਕ 21-07-2026
ਫ਼ਰੀਦਕੋਟ, 20 ਜੁਲਾਈ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਲਾਲ ਕੋਠੀ ਨਜ਼ਦੀਕ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਹੌਲਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨੇੜੇ ਲਾਲ ਕੋਠੀ, ਰੈਸਟ ਹਾਊਸ ਮੌਜੂਦ ਸਨ ਤਾਂ ਉਥੇ ਪ੍ਰਵੀਨ ਕੁਮਾਰ ਉਰਫ਼ ਭਟਨਾਗਰ ਪੁੱਤਰ ਓਮ ਪ੍ਰਕਾਸ਼ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ ’ਤੇ ਕਾਬੂ ਕਰਕੇ ਉਸ ਪਾਸੋਂ ਕਥਿਤ ਤੌਰ ’ਤੇ 6 ਗ੍ਰਾਮ ਹੈਰੋਇਨ ਸਮੇਤ ਲਿਫਾਫ਼ਾ ਬਰਾਮਦ ਕੀਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ ਅਗਲੀ ਖ਼ਬਰ ਮਲੋਟ ਵਿਖੇ 24 ਘੰਟੇ ਬਿਜਲੀ ਸਪਲਾਈ ਦੇ ਵਾਅਦੇ ਨੂੰ ਲੈ ਕੇ ਕਾਂਗਰਸ ਵਲੋਂ ਰੋਸ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।