08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਅਜੀਤ ਡੈਸਕ 21-07-2026
ਫ਼ਰੀਦਕੋਟ, 20 ਜੁਲਾਈ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਦੀਆਂ 20 ਬੋਤਲਾਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਕੰਮੇਆਣਾ ਗੇਟ, ਫ਼ਰੀਦਕੋਟ ਮੌਜੂਦ ਸਨ ਤਾਂ ਮੁਖ਼ਬਰ ਖਾਸ ਨੇ ਇਤਲਾਹ ਦਿੱਤੀ ਕਿ ਸੁਖਵਿੰਦਰ ਸਿੰਘ ਉਰਫ਼ ਨਿੱਕਾ ਪੁੱਤਰ ਟੇਕ ਸਿੰਘ ਅਤੇ ਸੰਤੋਖ ਸਿੰਘ ਉਰਫ਼ ਕੋਕਾ ਪੁੱਤਰ ਕੁਲਵੰਤ ਸਿੰਘ ਵਾਸੀ ਫ਼ਰੀਦਕੋਟ ਕਥਿਤ ਤੌਰ ’ਤੇ ਨਾਜਾਇਜ ਸ਼ਰਾਬ ਕਸੀਦ ਕਰਕੇ ਵੇਚਣ ਦੇ ਆਦੀ ਹਨ ਜੋ ਅੱਜ ਵੀ ਨਾਜਾਇਜ ਸ਼ਰਾਬ ਵੇਚਣ ਦੀ ਤਾਕ ਵਿਚ ਸ਼ਹਿਬਾਜ ਨਗਰ ਫ਼ਰੀਦਕੋਟ ਪਾਸ ਮੌਜੂਦ ਹਨ ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ’ਤੇ ਉਕਤ ਸਥਾਨ ’ਤੇ ਰੇਡ ਕੀਤੀ ਗਈ ਤੇ ਕਥਿਤ ਦੋਸ਼ੀਆਂ ਨੂੰ 20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ 7 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।