08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਸੰਗਰੂਰ ਮਹਾਂ ਰੈਲੀ ਸੰਬੰਧੀ ਮੀਟਿੰਗ 25 ਨੂੰ

ਅਜੀਤ ਡੈਸਕ 21-07-2026
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੈਨਸ਼ਨਰਜ਼ ਜੁਆਇੰਟ ਫ਼ਰੰਟ ਵਲੋਂ ਸੰਗਰੂਰ ਵਿਖੇ ਮਹਾਂ ਰੈਲੀ 29 ਜੁਲਾਈ ਦਿਨ ਬੁੱਧਵਾਰ ਨੂੰ ਕੀਤੀ ਜਾ ਰਹੀ ਹੈ। ਇਸ ਸੰਬੰਧ ਵਿਚ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ 25 ਜੁਲਾਈ ਨੂੰ ਪੈਨਸ਼ਨਰ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਪ੍ਰਧਾਨ ਕਰਮਜੀਤ ਸ਼ਰਮਾ ਤੇ ਜਨਰਲ ਸਕੱਤਰ ਕੁਲਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੈਨਸ਼ਨਰਾਂ ਵਲੋਂ ਮੰਗਾਂ ਸੰਬੰਧੀ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੀ ਮਹਾਂ ਰੈਲੀ ਵਿਚ ਸ਼ਾਮਿਲ ਹੋਣ ਦੀ ਤਿਆਰੀ ਬਾਰੇ ਇਹ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨੂੰ ਪੂਰਾ ਨਾ ਕੀਤੇ ਜਾਣ ਕਰਕੇ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚੋਂ ਵੀ ਵੱਡੀ ਗਿਣਤੀ ’ਚ ਪੈਨਸ਼ਨਰ ਮਹਾਂ ਰੈਲੀ ਵਿਚ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਕਾਮਗਰ ਕਰਮਚਾਰੀ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ : ਡਾ. ਉਦਿਤ ਰਾਜ ਅਗਲੀ ਖ਼ਬਰ 7 ਗਰਾਮ ਹੈਰੋਇਨ ਸਮੇਤ ਪੁਲਿਸ ਵਲੋਂ ਦੋ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।