08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਖਾਲਸਾ ਸਕੂਲ ਵਿਖੇ ਸਾਉਣ ਦੀਆਂ ਤੀਆਂ ਮੌਕੇ ਝੂਲੇ ਤੇ ਵਾਟਰ ਪਾਰਕ ਦਾ ਵਿਸ਼ੇਸ਼ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 21-07-2026
ਫ਼ਰੀਦਕੋਟ, 20 ਜੁਲਾਈ (ਜਸਵੰਤ ਸਿੰਘ ਪੁਰਬਾ)-ਸੰਗਤ ਸਾਹਿਬ ਭਾਈ ਫ਼ੇਰੂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ ਚੇਅਰਮੈਨ ਸਵਰਨਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਛੋਟੇ ਬੱਚਿਆਂ ਦੇ ਮਨੋਰੰਜਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕੌਂਸਲਰ ਸੁਖਦੀਪ ਕੌਰ, ਕੋਆਰਡੀਨੇਟਰ ਰੇਨੂੰ ਸ਼ਰਮਾ ਅਤੇ ਜਸਜੀਤ ਕੌਰ ਵਲੋਂ ਕਰਵਾਇਆ ਗਿਆ। ਸਕੂਲ ਵਿਚ ਬੱਚਿਆਂ ਲਈ ਝੂਲਿਆਂ ਅਤੇ ਵਾਟਰ ਪਾਰਕ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ, ਜਿਸ ਦਾ ਬੱਚਿਆਂ ਨੇ ਬੇਹੱਦ ਉਤਸ਼ਾਹ ਅਤੇ ਖੁਸ਼ੀ ਨਾਲ ਆਨੰਦ ਮਾਣਿਆ। ਪ੍ਰੋਗਰਾਮ ਦੌਰਾਨ ਨੰਨ੍ਹੇ ਮੁੰਨ੍ਹੇ ਵਿਦਿਆਰਥੀਆਂ ਨੇ ਝੂਲਿਆਂ ਦਾ ਲੁਤਫ਼ ਉਠਾਇਆ, ਵਾਟਰ ਪਾਰਕ ਵਿਚ ਖੇਡਦੇ ਹੋਏ ਮਨੋਰੰਜਨ ਕੀਤਾ। ਪੂਰੇ ਪ੍ਰੋਗਰਾਮ ਨੂੰ ਸੁਰੱਖਿਅਤ, ਅਨੁਸ਼ਾਸਿਤ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਵੱਖ ਵੱਖ ਅਧਿਆਪਕਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ, ਜਿਨ੍ਹਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਈਆਂ। ਇਸ ਉਪਰਾਲੇ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਮਨੋਰੰਜਨ, ਸੱਭਿਆਚਾਰਕ ਪਰੰਪਰਾਵਾਂ ਅਤੇ ਖੁਸ਼ਗਵਾਰ ਮਾਹੌਲ ਨਾਲ ਜੋੜਨਾ ਸੀ, ਤਾਂ ਜੋ ਉਨ੍ਹਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਬੱਚਿਆਂ ਨੂੰ ਸੁਆਦੀ ਰਿਫਰੈਸ਼ਮੈਂਟ ਵੀ ਪ੍ਰਦਾਨ ਕੀਤੀ ਗਈ, ਜਿਸ ਨਾਲ ਉਨ੍ਹਾਂ ਦੀ ਖੁਸ਼ੀ ਹੋਰ ਵੀ ਦੋਗੁਣੀ ਹੋ ਗਈ। ਅੰਤ ਵਿਚ ਸਕੂਲ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਮਨਪ੍ਰੀਤ ਸਿੰਘ ਨੇ ਇਸ ਸਫ਼ਲਤਾ ਲਈ ਸਮੂਹ ਸਟਾਫ਼ ਦੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਸ ਤਰ੍ਹਾਂ ਦੇ ਰਚਨਾਤਮਕ, ਸੱਭਿਆਚਾਰਕ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਕਰਵਾਉਣ ਦਾ ਭਰੋਸਾ ਦਿੱਤਾ।
ਪਿਛਲੀ ਖ਼ਬਰ ਜਲਾਲਾਬਾਦ ਰੋਡ ਫਾਟਕ ਹੇਠ ਲਾਂਘਾ ਖੋਲ੍ਹਣ ਸੰਬੰਧੀ ਡੀ.ਸੀ. ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਕੇਂਦਰੀ ਸਹਿਕਾਰੀ ਬੈਂਕ ਬਰਾਂਚ ਅਰਾਈਆਂਵਾਲਾ ਕਲਾਂ ਵਿਖੇ 45ਵਾਂ ਨਾਬਾਰਡ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।