09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪ੍ਰੈੱਸ ਕਲੱਬ ਸ੍ਰੀ ਮੁਕਤਸਰ ਸਾਹਿਬ ਦੇ ਅਹੁਦੇਦਾਰਾਂ ਦੀ ਹੋਈ ਚੋਣ

ਅਜੀਤ ਡੈਸਕ 21-07-2026
ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪ੍ਰੈੱਸ ਕਲੱਬ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਥਾਨਕ ਬਠਿੰਡਾ ਰੋਡ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਤੇਜਿੰਦਰ ਸਿੰਘ ਧੂੜੀਆ ਨੇ ਕੀਤੀ। ਮੀਟਿੰਗ ਵਿਚ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਉਪਰੰਤ ਅਗਲੇ ਸਾਲ ਲਈ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਵਿਚ ਦੀਪਕ ਪਾਲ ਸ਼ਰਮਾ ਨੂੰ ਪ੍ਰਧਾਨ ਚੁਣਿਆ ਗਿਆ। ਜਦਕਿ ਕਾਲਾ ਸਿੰਘ ਬੇਦੀ ਸਰਪ੍ਰਸਤ, ਕੁਲਦੀਪ ਸਿੰਘ ਰਿਣੀ ਚੇਅਰਮੈਨ, ਸ਼ਮਿੰਦਰ ਪਾਲ ਸਿੰਘ ਮੀਤ ਚੇਅਰਮੈਨ, ਤੇਜਿੰਦਰ ਸਿੰਘ ਧੂੜੀਆ ਕੌਂਸਲਰ ਸੀਨੀਅਰ ਮੀਤ ਪ੍ਰਧਾਨ, ਨਰਿੰਦਰ ਸਲੂਜਾ, ਅਨਮੋਲ ਸਿੰਘ ਵੜਿੰਗ, ਅਕਾਸ਼ ਰੁਪਾਣਾ ਤੇ ਆਦੇਸ਼ ਸ਼ਰਮਾ ਮੀਤ ਪ੍ਰਧਾਨ, ਹਰਸਿਮਰਨ ਸਿੰਘ ਕਪੂਰ ਜਨਰਲ ਸਕੱਤਰ, ਪਰਮਜੀਤ ਸਿੰਘ ਗਿੱਲ ਖ਼ਜ਼ਾਨਚੀ, ਬੂਟਾ ਸਿੰਘ ਸਕੱਤਰ, ਜਗਦੀਸ਼ ਜੋਸ਼ੀ ਤੇ ਅਮਿਤ ਕੁਮਾਰ ਪ੍ਰੈੱਸ ਸਕੱਤਰ, ਗੌਰਵ ਗੋਰਾ ਛਾਬੜਾ ਜੁਆਇੰਟ ਸਕੱਤਰ, ਰਵੀ ਅਗਰਵਾਲ ਪ੍ਰਚਾਰ ਸਕੱਤਰ, ਪਿਊਸ਼ਪਾਲ ਸ਼ਰਮਾ ਦਫ਼ਤਰ ਸਕੱਤਰ, ਐਡਵੋਕੇਟ ਸਿਮਰਪ੍ਰੀਤ ਸਿੰਘ ਕਪੂਰ ਕਾਨੂੰਨੀ ਸਲਾਹਕਾਰ, ਵਿਕਰੀਤ ਸਿੰਘ ਬਾਵਾ ਜਥੇਬੰਦਕ ਸਕੱਤਰ, ਪੂਜਾ ਰਾਣੀ ਤੇ ਰਵੀਨਾ ਅਰੋੜਾ ਨੂੰ ਮੈਂਬਰ ਚੁਣਿਆ ਗਿਆ। ਇਸ ਮੌਕੇ ਫ਼ੈਸਲਾ ਕੀਤਾ ਕਿ ਯੂਨੀਅਨ ਦਾ ਮੈਂਬਰ ਹੋਰ ਯੂਨੀਅਨ ਦਾ ਮੈਂਬਰ ਨਹੀਂ ਬਣ ਸਕੇਗਾ। ਪ੍ਰਧਾਨ ਦੀਪਕਪਾਲ ਸ਼ਰਮਾ ਨੇ ਸਭ ਦਾ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਜਲਦੀ ਹੀ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਾਏ ਜਾਣਗੇ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਾਇਆ ਜਾਵੇਗਾ।
ਪਿਛਲੀ ਖ਼ਬਰ ਕੈਬਨਿਟ ਮੰਤਰੀ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ਜਲਾਲਾਬਾਦ ਰੋਡ ਫਾਟਕ ਹੇਠ ਲਾਂਘਾ ਖੋਲ੍ਹਣ ਸੰਬੰਧੀ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।