02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਚੈਤੰਨਿਆ ਟੈਕਨੋ ਸਕੂਲ ਦੇ ਵਿਦਿਆਰਥੀਆਂ ਵਲੋਂ ਐੱਸ.ਐੱਸ.ਪੀ. ਨਾਲ ਮੁਲਾਕਾਤ

ਅਜੀਤ ਡੈਸਕ 23-07-2026
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੱਜ ਚੈਤਨਿਆ ਟੈਕਨੋ ਸਕੂਲ ਸ੍ਰੀ ਮੁਕਤਸਰ ਸਾਹਿਬ ਦੇ ਇਨਵੈਸਟਿਚਰ (ਅਹੁਦਾ ਸੰਭਾਲ) ਸਮਾਰੋਹ ਉਪਰੰਤ ਸਕੂਲ ਦੇ ਨਵੇਂ ਚੁਣੇ ਗਏ ਵਿਦਿਆਰਥੀ ਆਗੂਆਂ ਤੇ ਸਕੂਲ ਸਟਾਫ਼ ਵਲੋਂ ਸੀਨੀਅਰ ਪੁਲਿਸ ਕਪਤਾਨ ਦਫ਼ਤਰ ਵਿਖੇ ਪਹੁੰਚ ਕੇ ਐੱਸ.ਐੱਸ.ਪੀ. ਅਭਿਮਨਿਊ ਰਾਣਾ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਐੱਸ.ਐੱਸ.ਪੀ. ਨੇ ਸਭ ਤੋਂ ਪਹਿਲਾਂ ਵਿਦਿਆਰਥੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਪੁਲਿਸ ਦੀਆਂ ਜ਼ਿੰਮੇਵਾਰੀਆਂ, ਫ਼ਰਜ਼ਾਂ ਤੇ ਲੋਕ ਸੇਵਾ ਲਈ ਨਿਭਾਈ ਜਾ ਰਹੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਲੋੜ ਪੈਣ ’ਤੇ ਕਿਸ ਤਰ੍ਹਾਂ ਪੁਲਿਸ ਦੀ ਤੁਰੰਤ ਸਹਾਇਤਾ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਪੁਲਿਸ ਵਲੋਂ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ। ਇਸ ਦੌਰਾਨ ਐੱਸ.ਐੱਸ.ਪੀ. ਨੇ ਵਿਦਿਆਰਥੀਆਂ ਨਾਲ ਖੁੱਲ੍ਹ ਕੇ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਲੀਡਰਸ਼ਿਪ, ਅਨੁਸ਼ਾਸਨ, ਸਮਾਜਿਕ ਜ਼ਿੰਮੇਵਾਰੀਆਂ, ਨੈਤਿਕ ਕਦਰਾਂ-ਕੀਮਤਾਂ ਤੇ ਭਵਿੱਖ ਦੇ ਟੀਚਿਆਂ ਪ੍ਰਤੀ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਚੰਗੇ ਨਾਗਰਿਕ ਬਣ ਕੇ ਸਮਾਜ ਅਤੇ ਦੇਸ਼ ਦੀ ਸੇਵਾ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਨਿਸ਼ਾ ਟੱਕਰ ਨੇ ਦੱਸਿਆ ਕਿ ਦੌਰੇ ਸਮੇਂ ਵਿਦਿਆਰਥੀਆਂ ਨੇ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ, ਜਨਤਕ ਸੇਵਾਵਾਂ ਤੇ ਪੁਲਿਸ ਨਾਲ ਤਾਲਮੇਲ ਸੰਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਪ੍ਰਿੰਸੀਪਲ ਨਿਸ਼ਾ ਟੱਕਰ, ਜਸਵੀਰ ਸਿੰਘ ਭੁੱਲਰ, ਅਧਿਆਪਕਾ ਵਿਨੀ, ਮੁਸਕਾਨ, ਮੌਲੀ, ਦੀਦਾਰ ਅਤੇ ਵਿਦਿਆਰਥੀ ਦਿਵਯਮ, ਅਰਮਾਨ, ਗੁਰਲੀਨ ਅਤੇ ਅਵਲੀਨ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਨਵੇਂ ਰਾਸ਼ਨ ਕਾਰਡ ਬਣਾਉਣ ਤੇ ਰਾਸ਼ਨ ਕਾਰਡਾਂ ’ਚ ਮੈਂਬਰ ਸ਼ਾਮਿਲ ਕਰਨ ਲਈ 11 ਅਗਸਤ ਤੱਕ ਆਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ... ਅਗਲੀ ਖ਼ਬਰ ਅਕਾਲ ਅਕੈਡਮੀ ਸੁੱਖਣਵਾਲਾ ਤੇ ਜੰਡ ਸਾਹਿਬ ਸਕੂਲਾਂ ਦਾ ਵਰਲਡ ਬੁੱਕ ਆਫ਼ ਰਿਕਾਰਡਜ਼ ਸਨਮਾਨ ’ਚ ਮਹੱਤਵਪੂਰਨ ਯੋਗਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।