02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਬਸੰਤ ਸਿੰਘ ਰਣ ਸਿੰਘ ਵਾਲਾ ਜੈਤੋ ਹਲਕੇ ਦੇ ਐਸ.ਸੀ. ਸੈੱਲ ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 23-07-2026
ਬਰਗਾੜੀ, 22 ਜੁਲਾਈ (ਸੁਖਰਾਜ ਸਿੰਘ ਗੋਂਦਾਰਾ)-ਆਮ ਆਦਮੀ ਪਾਰਟੀ ਦੇ ਬਾਨੀ ਮੈਂਬਰ ਬਸੰਤ ਸਿੰਘ ਰਣ ਸਿੰਘ ਵਾਲਾ ਦੀਆਂ ਪਾਰਟੀਆਂ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਪਾਰਟੀ ਸਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਸੰਤ ਸਿੰਘ ਨੂੰ ਵਿਧਾਨ ਸਭਾ ਹਲਕਾ ਜੈਤੋ ਦਾ ਐਸ.ਸੀ. ਸੈੱਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਉਨ੍ਹਾਂ ਨੂੰ ਇਸ ਅਹੁਦੇ ਦਾ ਨਿਯੁਕਤ ਪੱਤਰ ਹਲਕਾ ਵਿਧਾਇਕ ਇੰਜ. ਅਮੋਲਕ ਸਿੰਘ ਨੇ ਦਿੰਦਿਆ ਕਿਹਾ ਕਿ ਵਿਰੋਧੀ ਪਾਰਟੀਆਂ ਆਪ ਦੇ ਵਰਕਰਾਂ ’ਤੇ ਵਿਅੰਗ ਕਰਦੀਆਂ ਹੋਈਆਂ ਇਹ ਕਹਿੰਦੀਆਂ ਸੁਣੀਆਂ ਜਾ ਸਕਦੀਆਂ ਹਨ ਕਿ ਪਾਰਟੀ ’ਚ ਮੋਢੀ ਮੈਂਬਰ ਦੀ ਕੋਈ ਪੁੱਛ ਪੜਤਾਲ ਨਹੀਂ ਹੈ ਪ੍ਰੰਤੂ ਅਜਿਹੀ ਕੋਈ ਗੱਲ ਨਹੀਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਧਿਆਨ ’ਚ ਉਹ ਹਰ ਵਰਕਰ ਹੈ ਜੋ ਪਾਰਟੀ ਦੀ ਬਿਹਤਰੀ ਲਈ ਕੰਮ ਕਰ ਰਿਹਾ ਹੈ। ਇਸ ਲਈ ਸਮਾਂ ਆਉਣ ’ਤੇ ਹਰ ਵਰਕਰ ਨੂੰ ਪਾਰਟੀ ਵਲੋਂ ਉੱਚ ਅਹੁਦਿਆਂ ਨਾਲ ਨਿਵਾਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਸੰਤ ਸਿੰਘ ਵਰਗੇ ਲੱਖਾਂ ਵਰਕਰਾਂ ਦੀ ਮਿਹਨਤ ਰੰਗ ਲਿਆਈ ਜਿਸ ਦੀ ਬਦੌਲਤ ਆਮ ਆਦਮੀ ਪਾਰਟੀ ਪੰਜਾਬ ਦੀ ਸੱਤ੍ਹਾ ’ਤੇ ਕਾਬਜ ਹੋਣ ਦੇ ਕਾਬਲ ਹੋਈ। ਇਸ ਲਈ ਅਜਿਹੇ ਵਰਕਰਾਂ ਨੂੰ ਪਾਰਟੀ ਕਦੇ ਅੱਖੋਂ ਪਰੋਖੇ ਨਹੀਂ ਕਰ ਸਕਦੀ ਕਿਉਂਕਿ ਪਾਰਟੀ ਦੇਰ ਆਏ ਦਰੁਸਤ ਆਏ ਵਾਲੇ ਨਿਯਮਾਂ ’ਤੇ ਕੰਮ ਕਰ ਰਹੀ ਹੈ। ਇਸ ਮੌਕੇ ਚੇਅਰਮੈਨ ਗੋਬਿੰਦਰ ਸਿੰਘ ਵਾਲੀਆ, ਚੇਅਰਮੈਨ ਲਛਮਣ ਸਿੰਘ ਭਗਤੂਆਣਾ, ਸਾਬਕਾ ਸਰਪੰਚ ਨਿਰਭੈ ਸਿੰਘ, ਜਗਸੀਰ ਸਿੰਘ, ਸੁਖਚੈਨ ਸਿੰਘ, ਖੁਸ਼ਕਰਨ ਸਿੰਘ ਬਰਾੜ, ਮੋਹਣ ਸਿੰਘ ਨੰਬਰਦਾਰ, ਸੁਖਜਿੰਦਰ ਸਿੰਘ ਨੰਬਰਦਾਰ, ਭੋਲਾ ਨੰਬਰਦਾਰ, ਭੋਲਾ ਸਿੰਘ ਢਿੱਲੋਂ, ਗੀਤਾ ਸਿੰਘ ਥਿੰਦ, ਪੀਤੂ ਥਿੰਦ, ਦਰਸ਼ਨ ਸਿੰਘ ਢਿੱਲੋਂ , ਮਹਿੰਦਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜੈਤੋ ਸ਼ਹਿਰ ’ਚ ਲੱਗੇ ਕੂੜੇ ਦੇ ਢੇਰਾਂ ਨੂੰ ਪਾਸੇ ਕਰਵਾਇਆ ਅਗਲੀ ਖ਼ਬਰ ਨਵੇਂ ਰਾਸ਼ਨ ਕਾਰਡ ਬਣਾਉਣ ਤੇ ਰਾਸ਼ਨ ਕਾਰਡਾਂ ’ਚ ਮੈਂਬਰ ਸ਼ਾਮਿਲ ਕਰਨ ਲਈ 11 ਅਗਸਤ ਤੱਕ ਆਨਲਾਈਨ ਅਰਜ਼ੀਆਂ ਸਵੀਕਾਰ ਕੀਤੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।