02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਜੈਤੋ ਸ਼ਹਿਰ ’ਚ ਲੱਗੇ ਕੂੜੇ ਦੇ ਢੇਰਾਂ ਨੂੰ ਪਾਸੇ ਕਰਵਾਇਆ

ਅਜੀਤ ਡੈਸਕ 23-07-2026
ਜੈਤੋ, 22 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਸਫ਼ਾਈ ਸੇਵਕਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 8 ਜੁਲਾਈ ਤੋਂ ਚੱਲ ਰਹੀ ਹੜਤਾਲ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗ ਗਏ ਹਨ। ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗੋਪੀ ਰਾਮ ਹਜ਼ਾਰੀ ਲਾਲ ਧਰਮਸ਼ਾਲਾ ਦੇ ਨੇੜੇ ਲੱਗੇ ਕੂੜੇ ਦੇ ਵੱਡੇ ਢੇਰ ਕਾਰਨ ਰਾਹਗੀਰਾਂ ਅਤੇ ਆਸ-ਪਾਸ ਦੇ ਵਸਨੀਕਾਂ ਨੂੰ ਬਦਬੂ ਅਤੇ ਗੰਦਗੀ ਕਾਰਨ ਕਾਫ਼ੀ ਮੁਸ਼ਕਿਲਾਂ ਆ ਰਹੀਆਂ ਸਨ। ਨੇੜੇ ਹੀ ਸਕੂਲ ਹੋਣ ਕਰਕੇ ਵਿਦਿਆਰਥੀਆਂ ਦੀ ਸਿਹਤ ਨੂੰ ਲੈ ਕੇ ਵੀ ਚਿੰਤਾ ਬਣੀ ਹੋਈ ਸੀ। ਇਸ ਸਥਿਤੀ ਨੂੰ ਦੇਖਦਿਆਂ ਸਮਾਜ ਸੇਵੀ ਸੰਸਥਾ ਅਤੇ ਮੰਦਰ ਦੇ ਪੁਜਾਰੀ ਨੇ ਵਿਵੇਕ ਮਾਤਾ ਅਮਰ ਕੌਰ ਚੈਰੀਟੇਬਲ ਸੁਸਾਇਟੀ ਦੇ ਚੇਅਰਮੈਨ ਸੰਤ ਰਿਸ਼ੀ ਰਾਮ ਜਲਾਲ ਵਾਲਿਆਂ ਨੂੰ ਇਸ ਸਮੱਸਿਆ ਦਾ ਹੱਲ ਕਰਨ ਦੀ ਅਪੀਲ ਕੀਤੀ। ਸੰਤ ਰਿਸ਼ੀ ਰਾਮ ਜਲਾਲ ਵਾਲਿਆਂ ਨੇ ਸਫ਼ਾਈ ਯੂਨੀਅਨ ਦੇ ਆਗੂ ਰਾਮ ਕਰਨ, ਰਾਜੇਸ਼ ਕੁਮਾਰ ਅਤੇ ਬਾਲ ਕ੍ਰਿਸ਼ਨ ਨਾਲ ਮਿਲ ਕੇ ਮੌਕੇ ’ਤੇ ਪਹੁੰਚ ਕੇ ਕੂੜੇ ਨੂੰ ਪਾਸੇ ਕਰਵਾ ਕੇ ਰਾਸਤਾ ਸਾਫ਼ ਕਰਵਾਈਆ। ਇਸ ਮੌਕੇ ਸੰਤ ਰਿਸ਼ੀ ਰਾਮ ਨੇ ਕਿਹਾ ਕਿ ਸਮਾਜ ਸੇਵਾ ਸਭ ਤੋਂ ਵੱਡਾ ਧਰਮ ਹੈ ਅਤੇ ਜਦੋਂ ਵੀ ਲੋਕ ਭਲਾਈ ਲਈ ਲੋੜ ਪਵੇਗੀ, ਉਹ ਹਮੇਸ਼ਾ ਅੱਗੇ ਰਹਿ ਕੇ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਇਹ ਉਪਰਾਲਾ ਕੀਤਾ ਗਿਆ ਹੈ। ਇਲਾਕਾ ਵਾਸੀਆਂ ਨੇ ਸੰਤ ਰਿਸ਼ੀ ਰਾਮ ਜਲਾਲ ਵਾਲਿਆਂ, ਸਫ਼ਾਈ ਯੂਨੀਅਨ ਦੇ ਆਗੂਆਂ ਅਤੇ ਸਮਾਜ ਸੇਵੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਪਹਿਲ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।
ਪਿਛਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ’ਚ ਬੱਚਿਆਂ ਦੇ ਚਿੱਤਰਕਲਾ ਮੁਕਾਬਲੇ ਕਰਵਾਏ ਅਗਲੀ ਖ਼ਬਰ ਬਸੰਤ ਸਿੰਘ ਰਣ ਸਿੰਘ ਵਾਲਾ ਜੈਤੋ ਹਲਕੇ ਦੇ ਐਸ.ਸੀ. ਸੈੱਲ ਦੇ ਚੇਅਰਮੈਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।