07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਗੌਰਵ ਕੱਕੜ ਦਾ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ ਉਪਰੰਤ ਜੈਤੋ ਪਹੁੰਚਣ ’ਤੇ ਭਰਵਾਂ ਸਵਾਗਤ

ਅਜੀਤ ਡੈਸਕ 24-07-2026
ਜੈਤੋ, 23 ਜੁਲਾਈ (ਗੁਰਮੀਤਪਾਲ ਰੋੜੀਕਪੂਰਾ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਫ਼ਰੀਦਕੋਟ ਦੇ ਦੂਜੀ ਵਾਰ ਪ੍ਰਧਾਨ ਨਿਯੁਕਤ ਹੋਣ ਉਪਰੰਤ ਗੌਰਵ ਕੱਕੜ ਦੇ ਜੈਤੋ ਪਹੁੰਚਣ ’ਤੇ ਕਰਿਆਨਾ ਭਵਨ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਇਹ ਸਵਾਗਤ ਸਮਾਗਮ ਭਾਜਪਾ ਹਲਕਾ ਕਨਵੀਨਰ ਪ੍ਰਕਾਸ਼ ਸਿੰਘ ਸੇਵੇਵਾਲਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਗੌਰਵ ਕੱਕੜ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਅਤੇ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਵਰਕਰਾਂ ਨੇ ਉਨ੍ਹਾਂ ਨੂੰ ਦੂਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਭਰੋਸਾ ਜਤਾਇਆ ਕਿ ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ। ਗੌਰਵ ਕੱਕੜ ਨੇ ਭਾਜਪਾ ਦੀ ਕੇਂਦਰੀ ਅਤੇ ਸੂਬਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ’ਤੇ ਦੁਬਾਰਾ ਕੀਤਾ ਗਿਆ ਭਰੋਸਾ ਉਹ ਪੂਰੇ ਸਮਰਪਣ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜੈਤੋ ਹਲਕੇ ਦੇ ਵਰਕਰਾਂ ਵਲੋਂ ਮਿਲ ਰਹੇ ਪਿਆਰ, ਸਤਿਕਾਰ ਅਤੇ ਸਹਿਯੋਗ ਦੇ ਉਹ ਹਮੇਸ਼ਾ ਰਿਣੀ ਰਹਿਣਗੇ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ। ਜ਼ਿਲ੍ਹਾ ਪ੍ਰਧਾਨ ਐਸ.ਸੀ ਮੋਰਚਾ ਫ਼ਰੀਦਕੋਟ ਹਲਕਾ ਕਨਵੀਨਰ ਜੈਤੋ ਪ੍ਰਕਾਸ਼ ਸਿੰਘ ਸੇਵੇਵਾਲਾ ਨੇ ਗੌਰਵ ਕੱਕੜ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਜ਼ਿਲ੍ਹੇ ਦੇ ਸਮੂਹ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਇਆ ਹੈ। ਇਸ ਮੌਕੇ ਡਾ. ਕਸ਼ਮੀਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਐਸ.ਸੀ ਮੋਰਚਾ ਫ਼ਰੀਦਕੋਟ, ਰਾਮ ਅਵਤਾਰ ਵਰਮਾ ਜ਼ਿਲ੍ਹਾ ਪ੍ਰਧਾਨ ਓ.ਬੀ.ਸੀ. ਮੋਰਚਾ ਫ਼ਰੀਦਕੋਟ, ਕੌਰ ਸਿੰਘ ਸਰਾਵਾਂ ਜ਼ਿਲ੍ਹਾ ਮੀਤ ਪ੍ਰਧਾਨ ਐਸ.ਸੀ. ਮੋਰਚਾ ਫ਼ਰੀਦਕੋਟ, ਵਿੱਕੀ ਕੁਮਾਰ ਬਲਾਕ ਸੰਮਤੀ ਮੈਂਬਰ, ਵਿਜੇ ਕੁਮਾਰ, ਰਾਮ ਰਤਨ ਜਿੰਦਲ ਮੰਡਲ ਪ੍ਰਧਾਨ, ਮਨਜੀਤ ਸਿੰਘ ਢਿੱਲਵਾਂ, ਅਰਸ਼ਦੀਪ ਸਿੰਘ ਭਲੂਰੀਆ, ਬੂਟਾ ਸਿੰਘ ਸਰਾਵਾਂ, ਗੁਰਜੀਤ ਸਿੰਘ ਅਜਿੱਤਗਿੱਲ, ਸਰਕਲ ਪ੍ਰਧਾਨ ਹਰਮੇਲ ਸਿੰਘ ਚਾਹਲ, ਸੰਦੀਪ ਸ਼ਰਮਾ, ਡਾ. ਬਲਵਿੰਦਰ ਸਿੰਘ, ਅਭੀ ਮਿੱਤਲ ਜ਼ਿਲ੍ਹਾ ਜਨਰਲ ਸਕੱਤਰ, ਸੁਖਜੀਤ ਸਿੰਘ ਰਾਣਾ, ਗੁਰਦਿੱਤ ਸਿੰਘ, ਗੁਰਬਰਿੰਦਰ ਸਿੰਘ, ਕਿੱਕਰ ਸਿੰਘ, ਰਮਨਦੀਪ ਮਲਹੋਤਰਾ, ਕਿ੍ਰਸ਼ਨ ਗੋਇਲ, ਗੋਪਾਲ ਗੋਇਲ, ਪਵਨ ਕੁਮਾਰ, ਕੁਲਵਿੰਦਰ ਸਿੰਘ, ਕਰਮ ਚੰਦ ਗੁਪਤਾ, ਰਣਬੀਰ ਸਿੰਘ ਸੇਵੇਵਾਲਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਸ਼ਹਿਰ ’ਚ ਰੋਸ ਮਾਰਚ ਕਰ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ ਅਗਲੀ ਖ਼ਬਰ ਡੀ.ਸੀ. ਦਫ਼ਤਰ ਕਾਮੇ ਮੁੜ ਸੰਘਰਸ਼ਾਂ ਦੇ ਰਾਹ ’ਤੇ ਕਲਮ ਛੋੜ ਹੜਤਾਲ ਦੌਰਾਨ ਦਫ਼ਤਰਾਂ ’ਚ ਮੁਕੰਮਲ ਕੰਮ ਠੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।