07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਨਗਰ ਪੰਚਾਇਤ ਵਲੋਂ ਵਿਦਿਆਰਥੀਆਂ ਨੂੰ ਸਫ਼ਾਈ ਅਪਣਾਓ, ਬਿਮਾਰੀ ਭਜਾਓ ਮੁਹਿੰਮ ਤਹਿਤ ਕੀਤਾ ਜਾਗਰੂਕਤਾ

ਅਜੀਤ ਡੈਸਕ 24-07-2026
ਫ਼ਤਿਹਗੜ੍ਹ ਪੰਜਤੂਰ, 23 ਜੁਲਾਈ (ਜਸਵਿੰਦਰ ਸਿੰਘ ਪੋਪਲੀ)-ਜ਼ਿਲ੍ਹਾ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਦੇ ਕਾਰਜ ਸਾਧਕ ਅਫ਼ਸਰ ਅਮਰਇੰਦਰ ਸਿੰਘ ਦੀ ਯੋਗ ਅਗਵਾਈ ਹੇਠ ਨਗਰ ਪੰਚਾਇਤ ਫ਼ਤਿਹਗੜ੍ਹ ਪੰਜਤੂਰ ਵਲੋਂ ਪੀ.ਐਮ.ਸ੍ਰੀ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਸਫ਼ਾਈ ਅਪਣਾਓ ਬਿਮਾਰੀ ਭਜਾਓ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੂੰ ਹੱਥ ਧੋਣ ਦੇ ਸਵੱਛ ਤਰੀਕੇ ਬਾਰੇ ਜਾਣੂੰ ਕਰਵਾਇਆ ਗਿਆ। ਇਸ ਤੋਂ ਇਲਾਵਾ ਸੋਲਿਡ ਵੇਸਟ ਮੈਨੇਜਮੈਂਟ ਰੂਲਜ਼ 2026 ਤਹਿਤ ਜਾਰੀ ਹਦਾਇਤਾਂ ਅਨੁਸਾਰ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾ ਨੂੰ ਹਰੇ, ਨੀਲੇ, ਲਾਲ ਅਤੇ ਕਾਲੇ ਡਸਟਬਿਨ ਵਿਚ ਅਲੱਗ-ਅਲੱਗ ਰੱਖਣ ਵਾਲੀ ਵੇਸਟ ਬਾਰੇ ਜਾਗਰੂਕ ਕੀਤਾ ਅਤੇ ਸੋਰਸ ਸੈਗਰੀਗੇਸ਼ਨ ਦੀ ਡੈਮੋ ਵੀ ਦਿੱਤੀ ਗਈ। ਹੱਥ ਧੋਣ ਦੇ ਪੰਜ ਸਟੈੱਪ ਬਾਰੇ ਡੈਮੋ ਕਰਕੇ ਸਮਝਾਇਆ ਗਿਆ। ਇਸ ਮੌਕੇ ਦਵਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਨਗਰ ਪੰਚਾਇਤ ਕੋਟ ਈਸੇ ਖਾਂ, ਸੀਮਾ ਸੀ.ਐਫ (ਸਵੱਛ ਭਾਰਤ ਮਿਸ਼ਨ), ਰਾਜਪਾਲ ਸਿੰਘ ਪੈਸਕੋ ਸੁਪਰਵਾਈਜ਼ਰ , ਮੋਟੀਵੇਟਰ ਨਵਨੀਤ ਕੌਰ ਅਤੇ ਸਫ਼ਾਈ ਸੇਵਕ ਸਤਵੀਰ ਸਿੰਘ, ਤੇਜਪਾਲ ਸਿੰਘ ਵੇਸਟ ਕੁਲੈਕਟਰ ਗੋਲਡੀ, ਮਮਤਾ ਰਾਣੀ ਹਾਜ਼ਰ ਸਨ।
ਪਿਛਲੀ ਖ਼ਬਰ ਜੈਤੋ ਤੋਂ ਮਨੇਰੀ (ਗੰਗੋਤਰੀ ਧਾਮ) ਲਈ 21ਵਾਂ ਵਿਸ਼ਾਲ ਭੰਡਾਰਾ ਰਵਾਨਾ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਸ਼ਹਿਰ ’ਚ ਰੋਸ ਮਾਰਚ ਕਰ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।