07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਮਾਊਂਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਟੇਬਲ ਟੈਨਿਸ ’ਚ ਸੋਨੇ ਦੇ ਤਗਮੇ ਜਿੱਤੇ

ਅਜੀਤ ਡੈਸਕ 24-07-2026
ਫ਼ਰੀਦਕੋਟ, 23 ਜੁਲਾਈ (ਜਸਵੰਤ ਸਿੰਘ ਪੁਰਬਾ)-ਮਾਊਂਟ ਲਿਟਰਾ ਜ਼ੀ ਸਕੂਲ ਫ਼ਰੀਦਕੋਟ ਦੇ ਵਿਦਿਆਰਥੀਆਂ ਨੇ ਮਹਿੰਦਰ ਸਿੰਘ ਬਰਾੜ ਸਾਂਭੀ ਸਰਕਾਰੀ ਕੰਨਿਆ ਸਕੂਲ ਵਿਖੇ ਕਰਵਾਈ ਗਈ ਅੰਡਰ-17 ਜ਼ਿਲ੍ਹਾ ਟੇਬਲ ਟੈਨਿਸ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸ ਮੁਕਾਬਲੇ ’ਚ ਜ਼ਿਲ੍ਹੇ ਭਰ ਦੇ ਵੱਖ ਵੱਖ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ ਸੀ। ਮਾਊਂਟ ਲਿਟਰਾ ਜ਼ੀ ਸਕੂਲ ਦੀ ਟੀਮ ਦੇ ਖਿਡਾਰੀਆਂ ਪ੍ਰਿਯਾਂਸਾ, ਸੀਆ ਜੈਨ, ਨਾਇਸ਼ਾ ਅਮਰ, ਭਾਵਿਆ ਪਥੇਜਾ ਅਤੇ ਪਰਿਨਾਜ਼ ਨੇ ਆਪਣੀ ਪ੍ਰਭਾਵਸ਼ਾਲੀ ਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ ਹੈ। ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਅਤੇ ਪ੍ਰਿੰਸੀਪਲ ਰਜਨੀ ਠਾਕੁਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਟੀਮ ਦੇ ਡੀ.ਪੀ.ਈ. ਮਨਜੋਧ ਸਿੰਘ, ਅਮਨਦੀਪ ਸਿੰਘ ਨੂੰ ਵਿਸ਼ੇਸ ਤੌਰ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸਨ ਬਲਾਕ ਬਾਜਾਖਾਨਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਬੀਬੀ ਸੰਦੀਪ ਕੌਰ ਖਾਲਸਾ ਨੇ ਪਿੰਡ ਮੱਲ੍ਹਾ ਵਿਖੇ ਅਕਾਲੀ ਆਗੂਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।