02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਫਾਰਮਾਸਿਸਟ ਪੇਪਰ ਲੀਕ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ-ਭਾਜਪਾ

ਅਜੀਤ ਡੈਸਕ 25-07-2026
ਸ੍ਰੀ ਮੁਕਤਸਰ ਸਾਹਿਬ, 24 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਦੀ ਅਗਵਾਈ ਹੇਠ ਭਾਜਪਾ ਦੇ ਵਫ਼ਦ ਵਲੋਂ ਫ਼ਰੀਦਕੋਟ ਮੈਡੀਕਲ ਕਾਲਜ ਵਿਚ ਹੋਏ ਫਾਰਮਾਸਿਸਟ ਭਰਤੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਦੇ ਨਾਂਅ ਮੰਗ ਪੱਤਰ ਡਿਪਟੀ ਕਮਿਸ਼ਨਰ ਦਫ਼ਤਰ ਪਹੁੰਚ ਕੇ ਐੱਸ.ਡੀ.ਐੱਮ. ਗੁਰਕਿਰਨਦੀਪ ਸਿੰਘ ਸਿੱਧੂ ਨੂੰ ਸੌਂਪਿਆ ਗਿਆ। ਇਹ ਮੰਗ ਪੱਤਰ ਪੰਜਾਬ ਦੇ ਰਾਜਪਾਲ ਦੇ ਨਾਂਅ ਦਿੱਤਾ ਗਿਆ। ਇਸ ਮੌਕੇ ਸਤੀਸ਼ ਅਸੀਜਾ ਨੇ ਕਿਹਾ ਕਿ ਪੇਪਰ ਲੀਕ ਵਰਗੀਆਂ ਘਟਨਾਵਾਂ ਨਾਲ ਮਿਹਨਤੀ ਤੇ ਯੋਗ ਨੌਜਵਾਨਾਂ ਦਾ ਭਵਿੱਖ ਦਾਅ ’ਤੇ ਲੱਗ ਜਾਂਦਾ ਹੈ ਅਤੇ ਭਰਤੀ ਪ੍ਰਕਿਰਿਆ ਦੀ ਪਾਰਦਰਸ਼ਤਾ ’ਤੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮਾਮਲਿਆਂ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਪੂਰੇ ਮਾਮਲੇ ਦੀ ਨਿਰਪੱਖ, ਉੱਚ ਪੱਧਰੀ ਤੇ ਸਮਾਂਬੱਧ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਪਹਿਲਾਂ ਹੀ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ ਅਤੇ ਉਪਰੋਂ ਪੇਪਰ ਲੀਕ ਵਰਗੀਆਂ ਘਟਨਾਵਾਂ ਉਨ੍ਹਾਂ ਦੇ ਵਿਸ਼ਵਾਸ ਨੂੰ ਠੇਸ ਪਹੁੰਚਾਉਂਦੀਆਂ ਹਨ। ਭਾਜਪਾ ਹਮੇਸ਼ਾ ਨੌਜਵਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਰਹੀ ਹੈ ਅਤੇ ਭਵਿੱਖ ਵਿਚ ਵੀ ਉਨ੍ਹਾਂ ਦੇ ਹਿੱਤਾਂ ਲਈ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰਦੀ ਰਹੇਗੀ। ਭਾਜਪਾ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਭਰਤੀ ਪ੍ਰੀਖਿਆਵਾਂ ਵਿਚ ਪਾਰਦਰਸ਼ਤਾ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਖ਼ਤ ਪ੍ਰਬੰਧ ਕੀਤੇ ਜਾਣ, ਤਾਂ ਜੋ ਨੌਜਵਾਨਾਂ ਦਾ ਭਰੋਸਾ ਕਾਇਮ ਰਹੇ। ਇਸ ਮੌਕੇ ਹਰੀਸ਼ ਵਾਟਸ, ਹਰਦੀਪ ਸਿੰਘ ਹਨੀ ਕਾਉਣੀ ਜ਼ਿਲ੍ਹਾ ਯੂਥ ਪ੍ਰਧਾਨ, ਵਿਸ਼ੂ ਚੌਧਰੀ, ਅਖਿਲ ਭਾਰਤੀ, ਅਨੁਰਾਗ ਸ਼ਰਮਾ, ਸਤੀਸ਼ ਭਟੇਜਾ, ਰਾਜ ਕੁਮਾਰ ਮੇਲੂ ਭਟੇਜਾ, ਅਭੀ ਜਲਹੋਤਰਾ, ਸ਼ਮਿੰਦਰ ਸਿੰਘ, ਸੁਖਰਾਜ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਲ.ਏ.ਡੀ.ਸੀ ਵਕੀਲਾਂ ਦੇ ਚੈਂਬਰਾਂ ਨੂੰ ਬਾਰ ਐਸੋਸੀਏਸ਼ਨ ਨੇ ਜੜੇ ਤਾਲੇ ਸੰਘਰਸ਼ 16ਵੇਂ ਦਿਨ ਵੀ ਜਾਰੀ ਅਗਲੀ ਖ਼ਬਰ ਸਿੱਖ ਹਿਊਮੈਨ ਡਿਵੈੱਲਪਮੈਂਟ ਫਾਊਡੇਸ਼ਨ ਅਮਰੀਕਾ ਨੇ ਕਮਜ਼ੋਰ ਵਿਦਿਆਰਥੀਆਂ ਨੂੰ ਵਜ਼ੀਫੇ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।