11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸੰਗਰੂਰ ਧਰਨੇ ’ਚ ਸ਼ਾਮਿਲ ਹੋਣ ਲਈ ਫ਼ਰੀਦਕੋਟ ਤੋਂ ਆਸ਼ਾ ਵਰਕਰਾਂ ਦਾ ਜਥਾ ਰਵਾਨਾ

ਅਜੀਤ ਡੈਸਕ 26-07-2026

ਫ਼ਰੀਦਕੋਟ, 25 ਜੁਲਾਈ (ਸਰਬਜੀਤ ਸਿੰਘ)–ਸੰਗਰੂਰ ਵਿਖੇ ਸੂਬਾ ਪੱਧਰੀ ਦਿੱਤੇ ਜਾ ਰਹੇ ਅੱਜ ਦੇ ਧਰਨੇ ਵਿਚ ਸ਼ਾਮਿਲ ਹੋਣ ਲਈ ਅੱਜ ਇਥੋਂ ਨਿਰੋਲ ਯੂਨੀਅਨ ਪੰਜੋਲਾ ਗਰੁੱਪ ਦੀ ਅਗਵਾਈ ਵਿਚ ਆਸ਼ਾ ਵਰਕਰਾਂ ਦਾ ਜਥਾ ਜ਼ਿਲ੍ਹਾ ਪ੍ਰਧਾਨ ਦਲਜੀਤ ਕੌਰ ਬਰਾੜ ਦੀ ਰਹਿਣੁਮਾਈ ਵਿਚ ਰਵਾਨਾ ਹੋਇਆ। ਦਲਜੀਤ ਕੌਰ ਬਰਾੜ ਤੇ ਬਲਜੀਤ ਕੌਰ ਪ੍ਰਧਾਨ ਬਲਾਕ ਸਾਦਿਕ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਪਣੇ ਕੀਤੇ ਵਾਅਦੇ ਅਨੁਸਾਰ ਉਨ੍ਹਾਂ ਦਾ ਮਾਨ ਭੱਤਾ ਨਹੀਂ ਵਧਾਇਆ ਅਤੇ ਹੋਰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਵੀ ਨਹੀਂ ਦਿੱਤੀਆਂ ਗਈਆਂ। ਸਰਕਾਰ ਲਾਰੇ ਲਾ ਕੇ ਸਮਾਂ ਟਪਾ ਰਹੀ ਹੈ। ਜਿਸ ਕਰਕੇ ਸਮੂਹ ਆਸ਼ਾ ਵਰਕਰਾਂ ਦੇ ਮਨਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਥਾਲੀਆਂ ਖੜਕਾ ਕੇ ਕੇਂਦਰ ਖਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਫ਼ਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਨਕਲ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।