11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਦਿੱਲੀ ਵਿਖੇ ਵਿਦਿਆਰਥੀਆਂ ’ਤੇ ਕੀਤੇ ਲਾਠੀਚਾਰਜ ਦੇ ਵਿਰੋਧ ’ਚ ‘ਆਪ’ ਨੇ ‘ਥਾਲੀ ਵਜਾਓ ਤਾਨਾਸ਼ਾਹ ਭਜਾਓ’ ਮਾਰਚ ਕੱਢਿਆ

ਅਜੀਤ ਡੈਸਕ 26-07-2026
ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਵਲੋਂ ਅੱਜ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਗਿਆ। ਦਿੱਲੀ ਵਿਖੇ ਵਿਦਿਆਰਥੀਆਂ ’ਤੇ ਬੇਤਹਾਸ਼ਾ ਲਾਠੀਚਾਰਜ ਕਰਨ ਖ਼ਿਲਾਫ਼ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਜਸ਼ਨਦੀਪ ਸਿੰਘ ਬਰਾੜ ਦੀ ਅਗਵਾਈ ਵਿਚ ‘ਥਾਲੀ ਵਜਾਓ ਤਾਨਾਸ਼ਾਹ ਭਜਾਓ’ ਮਾਰਚ ਕੋਟਕਪੂਰਾ ਚੌਂਕ ਤੱਕ ਕੱਢਿਆ ਗਿਆ। ਇਸ ਮੌਕੇ ਜਸ਼ਨਦੀਪ ਸਿੰਘ ਬਰਾੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ਮਿੰਦਰ ਸਿੰਘ ਢਿੱਲੋਂ ਕੋਟਲੀ ਅਬਲੂ, ਕੌਂਸਲਰ ਹਰਦੀਪ ਸਿੰਘ ਕਾਲਾ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ, ਕੌਂਸਲਰ ਰਾਮ ਸਿੰਘ ਪੱਪੀ ਆਦਿ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਦਿੱਲੀ ਵਿਖੇ ਨੀਟ ਪੇਪਰ ਲੀਕ ਮਾਮਲੇ ਵਿਚ ਇਨਸਾਫ਼ ਦੀ ਮੰਗ ਲਈ ਰੋਸ ਪ੍ਰਗਟ ਕਰਨ ਸਮੇਂ ਕੇਂਦਰ ਸਰਕਾਰ ਦੀ ਸ਼ਹਿ ’ਤੇ ਪੁਲਿਸ ਵਲੋਂ ਬੇਤਹਾਸ਼ਾ ਲਾਠੀਚਾਰਜ ਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਬੇਹੱਦ ਮੰਦਭਾਗਾ ਹੈ, ਜਿਸ ਨਾਲ ਬਹੁਤ ਵਿਦਿਆਰਥੀ ਜ਼ਖ਼ਮੀ ਹੋਏ ਹਨ। ਉਨ੍ਹਾਂ ਮੋਦੀ ਦੇ ਰਾਜ ਨੂੰ ਤਾਨਾਸ਼ਾਹ ਕਰਾਰ ਦਿੰਦਿਆਂ ਕਿਹਾ ਕਿ ਜੋ ਗੱਦੀ ’ਤੇ ਬੈਠ ਕੇ ਰਾਜਾ ਪਰਜਾ ਦੀ ਗੱਲ ਨਹੀਂ ਸੁਣ ਸਕਦਾ ਤਾਂ ਇਸ ਤੋਂ ਮੰਦਭਾਗੀ ਗੱਲ ਕੋਈ ਹੋ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕਰਨਾ ਚਾਹੀਦਾ ਹੈ।
ਪਿਛਲੀ ਖ਼ਬਰ ਟਰੱਕ ਨਾਲ ਹੋਈ ਟਕੱਰ ਤੋਂ ਬਾਅਦ ਮੋਟਰਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਆਮ ਆਦਮੀ ਪਾਰਟੀ ਨੇ ਥਾਲੀਆਂ ਖੜਕਾ ਕੇ ਕੇਂਦਰ ਖਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।