10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਜ਼ੋਨਲ ਖੇਡਾਂ ’ਚ ਮਾਰੀ ਬਾਜ਼ੀ

ਅਜੀਤ ਡੈਸਕ 26-07-2026
ਫ਼ਰੀਦਕੋਟ, 25 ਜੁਲਾਈ (ਹਰਮਿੰਦਰ ਸਿੰਘ ਮਿੰਦਾ)-ਵਿਸ਼ਵਕਰਮਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੀਆਂ ਖਿਡਾਰਨਾਂ ਨੇ ਜ਼ੋਨਲ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀਆਂ ਟੀਮਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਕਈ ਮੈਡਲ ਆਪਣੇ ਨਾਮ ਕੀਤੇ ਹਨ। ਲੜਕੀਆਂ ਨੇ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਖੋ-ਖੋ ਅਤੇ ਰੱਸਾਕਸ਼ੀ ਮੁਕਾਬਲਿਆਂ ਵਿਚ ਸੋਨੇ ਦੇ ਤਗਮੇ ਜਿੱਤੇ ਹਨ। ਅੰਡਰ-14 ਲੜਕੀਆਂ ਨੇ ਕੁਸ਼ਤੀ ਦੇ ਮੁਕਾਬਲਿਆਂ ਵਿਚ ਚਾਂਦੀ ਦਾ ਤਗਮਾ ਜਿੱਤਿਆ ਹੈ। ਪ੍ਰਿੰਸੀਪਲ ਗੁਰਿੰਦਰ ਕੌਰ ਰੂਪਰਾ ਨੇ ਜੇਤੂ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਨੇ ਸਕੂਲ ਦੇ ਸਰੀਰਕ ਸਿੱਖਿਆ ਅਧਿਆਪਕ/ਕੋਚ ਅਮਨਦੀਪ ਸਿੰਘ ਦੀ ਵਿਸ਼ੇਸ਼ ਤੌਰ ’ਤੇ ਭਰਪੂਰ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸ਼ਿਵਜੀਤ ਸਿੰਘ ਸੰਘਾ ਨੇ ਸੀਨੀਅਰ ਸਹਾਇਕ ਦਾ ਅਹੁਦਾ ਸੰਭਾਲਿਆ ਅਗਲੀ ਖ਼ਬਰ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸੁਰ ਸਿੰਘ ਪਹੁੰਚਣ ’ਤੇ ਸੰਪਰਦਾਇ ਦਲ ਬਾਬਾ ਬਿਧੀ ਚੰਦ ਵਲੋਂ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।