10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕੇਂਦਰੀ ਜੇਲ੍ਹ ’ਚ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਅਜੀਤ ਡੈਸਕ 26-07-2026
ਫ਼ਰੀਦਕੋਟ, 25 ਜੁਲਾਈ (ਸਰਬਜੀਤ ਸਿੰਘ)–ਸਥਾਨਕ ਮਾਡਰਨ ਕੇਂਦਰੀ ਜੇਲ੍ਹ ਵਿਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ 4 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਜਸਵੰਤ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਵਲੋਂ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਅੰਦਰ ਜੇਲ੍ਹ ਕਰਮਚਾਰੀਆਂ ਨਾਲ ਕੀਤੀ ਗਈ ਬੈਰਕਾਂ ਦੀ ਅਚਾਨਕ ਤਲਾਸ਼ੀ ਦੌਰਾਨ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਹਵਾਲਾਤੀ ਰਿੰਕੂ ਉਰਫ ਕਾਲੀ ਪੁੱਤਰ ਰਾਮੇਸ਼ਵਰ ਵਾਸੀ ਬੁਰਜ ਮਸਤਾ ਜ਼ਿਲ੍ਹਾ ਫ਼ਾਜ਼ਿਲਕਾ, ਹਵਾਲਾਤੀ ਧਰਮਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਦੁਆਰੇਆਣਾ ਰੋਡ ਕੋਟਕਪੂਰਾ, ਅਕਾਸ਼ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਸਾਹਲੀਵਾਲਾ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ, ਹਵਾਲਾਤੀ ਕੰਵਲ ਸਿੰਘ ਪੁੱਤਰ ਸਤਪਾਲ ਸਿੰਘ ਵਾਸੀ ਢਾਬ ਖੁਸਹਾਲ ਜੋਇਆ ਜ਼ਿਲ੍ਹਾ ਫ਼ਾਜ਼ਿਲਕਾ ਹਾਲ ਵਾਸੀ ਕੇਂਦਰੀ ਜੇਲ੍ਹ ਫ਼ਰੀਦਕੋਟ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਵਰਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
ਪਿਛਲੀ ਖ਼ਬਰ ਐਚ.ਐਸ.ਐਨ. ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਅਗਲੀ ਖ਼ਬਰ ਸ਼ਿਵਜੀਤ ਸਿੰਘ ਸੰਘਾ ਨੇ ਸੀਨੀਅਰ ਸਹਾਇਕ ਦਾ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।