06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਫ਼ਾਰਮੇਸੀ ਅਫ਼ਸਰ ਪੇਪਰ ਲੀਕ ਮਾਮਲੇ ’ਚ ਸਿਹਤ ਤੇ ਸਿੱਖਿਆ ਮੰਤਰੀ ਪੰਜਾਬ ਅਸਤੀਫ਼ਾ ਦੇਣ- ਗੌਰਵ ਕੱਕੜ

ਅਜੀਤ ਡੈਸਕ 29-07-2026
ਫ਼ਰੀਦਕੋਟ, 28 ਜੁਲਾਈ (ਜਸਵੰਤ ਸਿੰਘ ਪੁਰਬਾ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਗੌਰਵ ਕੱਕੜ ਨੇ ਪੰਜਾਬ ਅੰਦਰ ਫ਼ਾਰਮੇਸ਼ੀ ਅਫ਼ਸਰ ਭਰਤੀ ਪ੍ਰੀਖਿਆ ਵਿਚ ਪੇਪਰ ਲੀਕ ਮਾਮਲੇ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਇਸ ਦੀ ਨਿਰਪੱਖ ਜਾਂਚ ਕਰਵਾਉਣ ਤੋਂ ਪਹਿਲਾਂ ਪੰਜਾਬ ਦੇ ਸਿਹਤ ਅਤੇ ਸਿੱਖਿਆ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਹੋਰ ਵੀ ਗੰਭੀਰ ਬਣ ਜਾਂਦਾ ਹੈ ਜਦੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਰਜਿਸਟਰਾਰ ਨੇ ਮੀਡੀਆ ਸਾਹਮਣੇ ਮੰਨਿਆ ਸੀ ਕਿ ਖੂਫ਼ੀਆ ਰਿਪੋਰਟਾਂ ਹਨ ਕਿ ਪੇਪਰ ਦੌਰਾਨ ਵੱਡੇ ਪੱਧਰ ’ਤੇ ਨਕਲ ਨੂੰ ਅੰਜ਼ਾਮ ਦਿੱਤਾ ਜਾ ਸਕਦਾ ਹੈ। ਇਸਦੇ ਬਾਵਜੂਦ ਵੀ ਅਧਿਕਾਰੀਆਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਜਿਸ ਦਾ ਨਤੀਜਾ ਇਹ ਹੋਇਆ ਕਿ ਨਕਲ ਗੈਂਗ ਨੇ ਬਿਜਲੀ ਉਪਰਨਾਂ ਰਾਹੀਂ ਲੀਕ ਹੋਏ ਪੇਪਰ ਨੂੰ ਬਾਹਰੋਂ ਹੱਲ ਕਰਕੇ ਪ੍ਰੀਖਿਆ ਕੇਂਦਰ ਵਿਚ ਪੇਪਰ ਦੇ ਰਹੇ ਉਮੀਦਵਾਰਾਂ ਨੂੰ ਸਵਾਲਾਂ ਦੇ ਸਹੀ ਜਵਾਬ ਬੜੀ ਹੁਸ਼ਿਆਰੀ ਨਾਲ ਭੇਜ ਦਿੱਤੇ। ਜਦੋਂ ਕਿ ਚਾਹੀਦਾ ਤਾਂ ਇਹ ਸੀ ਕਿ ਇਸਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਨੂੰ ਪ੍ਰੀਖਿਆ ਕੇਂਦਰਾਂ ਦੇ ਨੇੜੇ ਜੈਮਰ ਅਤੇ ਹੋਰ ਉਪਕਰਨ ਫ਼ਿੱਟ ਕਰਨੇ ਚਾਹੀਦੇ ਸਨ ਤਾਂ ਕਿ ਕਿਸੇ ਤਰ੍ਹਾਂ ਦੀ ਨਕਲ ਨਾ ਹੋ ਸਕੇ। ਗੌਰਵ ਕੱਕੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪਹਿਲਾ ਇਹ ਘੁਟਾਲਾ ਨਹੀਂ। ਇਸ ਤੋਂ ਪਹਿਲਾਂ ਨਾਇਬ ਤਹਿਸੀਲਦਾਰਾਂ ਦੀ ਭਰਤੀ, ਬਾਰ੍ਹਵੀਂ ਜਮਾਤ ਦਾ ਅੰਗਰੇਜ਼ੀ ਪੇਪਰ, ਟੈਟ ਪੇਪਰ, ਪੀ.ਪੀ.ਐਸ.ਸੀ. ਭਰਤੀ ਵਿਚ ਬੇਨਿਯਮੀਆਂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਇਸ ਦੇ ਨਾਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਜਿਹੜੇ ਕਿ ਦਿੱਲੀ ’ਚ ਨੀਟ ਪੇਪਰ ਸਮੇਂ ਕੇਂਦਰੀ ਮੰਤਰੀਆਂ ਤੋਂ ਅਸ­ਤੀਫ਼ੇ ਦੀ ਮੰਗ ਕਰ ਰਹੇ ਸਨ, ਹੁਣ ਉਪਰੋਕਤ ਵਿਵਾਦ ਉਨ੍ਹਾਂ ਦੀ ਆਪਣੀ ਪਾਰਟੀ ਦੀ ਸਰਕਾਰ ਨਾਲ ਸਬੰਧਿਤ ਹੈ, ਇਸ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਕੇਂਦਰ ਦੀ ਕਾਰਵਾਈ ਦੀ ਤਰ੍ਹਾਂ ਪੰਜਾਬ ’ਚ ਵੀ ਇਹ ਕਾਰਵਾਈ ਕੀਤੀ ਜਾਵੇ। ਉਨ੍ਹਾਂ ਭਰਤੀ ਪ੍ਰੀਖਿਆ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਲਈ ਵਾਰ ਵਾਰ ਅਸਫ਼ਲ ਰਹਿਣ ਵਾਲੀ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨ ਅਜਿਹੀ ਭਰਤੀ ਪ੍ਰੀਖਿਆ ਦੇ ਹੱਕਦਾਰ ਹਨ ਜੋ ਪੂਰੀ ਤਰ੍ਹਾਂ ਯੋਗਤਾ, ਨਿਰਪੱਖਤਾ ਅਤੇ ਪਾਰਦਰਸ਼ਿਤਾ ’ਤੇ ਆਧਾਰਿਤ ਹੋਏ ਅਤੇ ਪੇਪਰ ਲੀਕ ਅਤੇ ਨਕਲ ਵਰਗੇ ਦੋਸ਼ਾਂ ਤੋਂ ਪੂਰਨ ਤੌਰ ’ਤੇ ਮੁਕਤ ਹੋਵੇ।
ਪਿਛਲੀ ਖ਼ਬਰ ਪੁਲਿਸ ਨੇ ਜ਼ਿਲ੍ਹੇ ਅੰਦਰ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਚਲਾਇਆ ਪੁਲਿਸ ਦੀਆਂ ਟੀਮਾਂ ਨੇ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿ... ਅਗਲੀ ਖ਼ਬਰ ਆਰਟੀਫ਼ਿਸ਼ਲ ਇੰਟੈਲੀਜੈਂਸ ਤੇ ਇੰਟਰਨੈੱਟ ਆਫ਼ ਥਿੰਗਜ ਦੀ ਟ੍ਰੇਨਿੰਗ ਨੇ ਤਕਨੀਕੀ ਗਿਆਨ ’ਚ ਕੀਤਾ ਵਾਧਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।