07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮੀਰੀ ਪੀਰੀ ਮਾਰਚ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ-ਜਥੇਦਾਰ ਮੰਡ

ਅਜੀਤ ਡੈਸਕ 29-07-2026
ਕੋਟਕਪੂਰਾ, 28 ਜੁਲਾਈ (ਮੋਹਰ ਸਿੰਘ ਗਿੱਲ)-ਮੀਰੀ-ਪੀਰੀ ਮਾਰਚ 30 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਫ਼ਰੀਦਕੋਟ ਵਿਖੇ ਪੁੱਜੇਗਾ। ਇਸ ਤੋਂ ਪਹਿਲਾਂ ਇਸ ਮਾਰਚ ਦਾ ਗੋਲੇਵਾਲਾ ਵਿਖੇ ਫ਼ਰੀਦਕੋਟ ਜ਼ਿਲ੍ਹੇ ’ਚ ਪ੍ਰਵੇਸ਼ ਕਰਨ ’ਤੇ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਦੇ ਸਵਾਗਤ ਲਈ ਤਿਆਰੀਆਂ ਮੁਕੰਮਲ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਏ ਇਸ ਮਾਰਚ ਦਾ ਸਵਾਗਤ ਕਰਨ ਲਈ ਸੰਗਤ ’ਚ ਪੂਰਾ ਉਤਸ਼ਾਹ ਵੇਖਿਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਰਦਿਆਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸਮੂਹ ਸੰਗਤ ਲਈ ਇਹ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ। ਇਸ ਨਾਲ ਸਮੂਹ ਸੰਗਤ ਨੂੰ ਮੀਰੀ-ਪੀਰੀ ਦੇ ਸਿਧਾਂਤ ਸਬੰਧੀ ਵਿਲੱਖਣ ਜਾਣਕਾਰੀ ਹਾਸਿਲ ਹੋਵੇਗੀ। ਉਨ੍ਹਾਂ ਦੱਸਿਆ ਕਿ 31 ਜੁਲਾਈ ਨੂੰ ਇਹ ਮਾਰਚ ਸਵੇਰੇ 9 ਵਜੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਕੋਟਕਪੂਰਾ ਇਲਾਕੇ ਦੀ ਸੰਗਤ ਪਿੰਡ ਸੰਧਵਾਂ ਵਿਖੇ ਇਸ ਦਾ ਭਰਵਾਂ ਸਵਾਗਤ ਕਰੇਗੀ। ਕੋਟਕਪੂਰਾ, ਬਰਗਾੜੀ, ਬਾਜਾਖਾਨਾ ਹੁੰਦਾ ਹੋਇਆ ਇਹ ਮਾਰਚ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਠਹਿਰੇਗਾ ਅਤੇ 1 ਅਗਸਤ ਨੂੰ ਸਵੇਰੇ 9 ਵਜੇ ਅਗਲੇ ਪੜਾਅ ਲਈ ਸ੍ਰੀ ਮੁਕਤਸਰ ਸਾਹਿਬ ਨੂੰ ਰਵਾਨਾ ਹੋਵੇਗਾ। ਜਥੇਦਾਰ ਮੰਡ ਵਾਲਾ ਨੇ ਇਲਾਕੇ ਦੀ ਸਮੂਹ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਸਮੇਤ ਇਸ ਮੀਰੀ-ਪੀਰੀ ਮਾਰਚ ਦੇ ਦਰਸ਼ਨਾਂ ਲਈ ਜ਼ਰੂਰ ਪੁੱਜਣ ਅਤੇ ਸਿੱਖ ਇਤਿਹਾਸ ਤੇ ਅਮੀਰ ਵਿਰਾਸਤ ਤੋਂ ਉਨ੍ਹਾਂ ਨੂੰ ਲਾਜ਼ਮੀ ਤੌਰ ’ਤੇ ਜਾਣੂ ਕਰਵਾਉਣ।
ਪਿਛਲੀ ਖ਼ਬਰ ਸਰਕਾਰ ਦੇ ਪੱਖ ’ਚ ਖੜ੍ਹਨ ਵਾਲੇ ਵਕੀਲਾਂ ਦੇ ਲਾਇਸੰਸ ਮੁਅੱਤਲ ਕਰਨ ਦਾ ਮਤਾ ਪਾਸ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ’ਤੇ ਵਿਦਿਆਰਥੀ ਸਨਮਾਨ ਸਮਾਰੋਹ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।