07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਨਗਰ ਕੌਂਸਲ ਜੈਤੋ ਦੀ ਪ੍ਰਧਾਨਗੀ ਦਾ ਅਹੁਦਾ ਅੱਜ ਸੰਭਾਲਣਗੇ ਨਿਰਮਲਾ ਦੇਵੀ

ਅਜੀਤ ਡੈਸਕ 29-07-2026
ਜੈਤੋ, 29 ਜੁਲਾਈ (ਜਸਵੰਤ ਸਿੰਘ ਪੁਰਬਾ)-ਨਗਰ ਕੌਂਸਲ ਜੈਤੋ ਨੂੰ ਅੱਜ ਆਪਣਾ ਨਵਾਂ ਪ੍ਰਧਾਨ ਮਿਲਣ ਜਾ ਰਿਹਾ ਹੈ। ਵਾਰਡ ਨੰਬਰ 11 ਤੋਂ ਨਿਰਵਿਰੋਧ ਚੁਣੇ ਗਏ ਕੌਂਸਲਰ ਨਿਰਮਲਾ ਦੇਵੀ ਪਤਨੀ ਧਰਮਪਾਲ ਗਰਗ ਅਤੇ ਸ਼ੈਲੀ ਗਰਗ ਚੇਅਰਮੈਨ ਪੰਜਾਬ ਰਾਜ ਵਪਾਰੀ ਕਮਿਸ਼ਨ (ਆਬਕਾਰੀ ਅਤੇ ਕਰ ਵਿਭਾਗ) ਦੀ ਮਾਤਾ ਅੱਜ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਵਜੋਂ ਰਸਮੀ ਤੌਰ ’ਤੇ ਅਹੁਦਾ ਸੰਭਾਲਣਗੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਨਿਰਮਲਾ ਦੇਵੀ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਜੈਤੋ ਦਾ ਪ੍ਰਧਾਨ ਚੁਣਿਆ ਗਿਆ ਸੀ। ਉਨ੍ਹਾਂ ਦੇ ਨਾਮ ’ਤੇ ਸਾਰੇ ਕੌਂਸਲਰਾਂ ਨੇ ਸਹਿਮਤੀ ਜਤਾਉਂਦਿਆਂ ਭਰੋਸਾ ਪ੍ਰਗਟਾਇਆ ਸੀ। ਮਿਤੀ 29 ਜੁਲਾਈ ਨੂੰ ਹੋਣ ਵਾਲੇ ਸਮਾਗਮ ਦੌਰਾਨ ਨਿਰਮਲਾ ਦੇਵੀ ਨੂੰ ਰਸਮੀ ਤੌਰ ’ਤੇ ਪ੍ਰਧਾਨ ਦੀ ਕੁਰਸੀ ’ਤੇ ਬਿਠਾ ਕੇ ਅਹੁਦਾ ਸੰਭਾਲਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਮੌਕੇ ਹਲਕਾ ਵਿਧਾਇਕ ਅਮੋਲਕ ਸਿੰਘ, ਨਗਰ ਕੌਂਸਲ ਦੇ ਸਮੂਹ ਕੌਂਸਲਰ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜ ਸੇਵੀ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖਸੀਅਤਾਂ ਦੇ ਹਾਜ਼ਰ ਹੋਣ ਦੀ ਸੰਭਾਵਨਾ ਹੈ। ਸ਼ਹਿਰ ਵਾਸੀਆਂ ਨੂੰ ਉਮੀਦ ਹੈ ਕਿ ਨਿਰਮਲਾ ਦੇਵੀ ਦੀ ਅਗਵਾਈ ਹੇਠ ਨਗਰ ਕੌਂਸਲ ਜੈਤੋ ਸ਼ਹਿਰ ਦੇ ਵਿਕਾਸ, ਸਫ਼ਾਈ ਪ੍ਰਬੰਧ, ਬੁਨਿਆਦੀ ਸਹੂਲਤਾਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਗਤੀ ਦੇਵੇਗੀ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰੇਗੀ।
ਪਿਛਲੀ ਖ਼ਬਰ ‘ਆਪ’ ਵਲੋਂ ਜਗਰੂਪ ਸਿੰਘ ਸੇਖਵਾਂ ਸੂਬਾ ਉਪ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਮਾਊਂਟ ਲਰਨਿੰਗ ਜੂਨੀਅਰ ਸਕੂਲ ’ਚ ਗ੍ਰੀਨ ਡੇਅ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।