02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਬੇਅੰਤ ਸਿੰਘ ਲਾਲੀ ਸੰਗੂਧੌਣ ਵਲੋਂ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਬੇਅੰਤ ਸਿੰਘ ਲਾਲੀ ਸੰਗੂਧੌਣ ਵਲੋਂ ਅੱਜ ਪਾਰਟੀ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਪਣਾ ਅਸਤੀਫ਼ਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਭੇਜ ਦਿੱਤਾ ਹੈ।

ਅਜੀਤ ਡੈਸਕ 02-08-2026
ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਬੇਅੰਤ ਸਿੰਘ ਲਾਲੀ ਸੰਗੂਧੌਣ ਵਲੋਂ ਅੱਜ ਪਾਰਟੀ ਦੇ ਅਹੁਦੇ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਆਪਣਾ ਅਸਤੀਫ਼ਾ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਭੇਜ ਦਿੱਤਾ ਹੈ। ਉਨ੍ਹਾਂ ਅਸਤੀਫ਼ੇ ਦਾ ਕਾਰਨ ਘਰੇਲੂ ਰੁਝੇਵੇਂ ਦੱਸਿਆ ਹੈ। ਆਪ ਯੂਥ ਅਕਾਲੀ ਦਲ ਮਾਲਵਾ ਜੋਨ-1 ਦੇ ਜਨਰਲ ਸਕੱਤਰ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਡੈਲੀਗੇਟ ਅਤੇ ਹੋਰ ਅਹੁਦਿਆਂ ’ਤੇ ਵੀ ਰਹਿ ਚੁੱਕੇ ਹਨ। ਆਪ ਦੇ ਦਾਦਾ ਸਵ: ਜੰਗੀਰ ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਰਹੇ ਅਤੇ ਨਾਨਾ ਸਵ: ਪੂਰਨ ਸਿੰਘ ਮਾਨ ਕੋਟਭਾਈ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਸਾਥੀਆਂ ਵਿਚੋਂ ਇਕ ਸਨ। ਬੇਅੰਤ ਸਿੰਘ ਲਾਲੀ ਸ਼੍ਰੋਮਣੀ ਅਕਾਲੀ ਦਲ ਦੇ ਮਿਹਨਤੀ ਆਗੂ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਨੇੜਲੇ ਅਤੇ ਵਿਸ਼ਵਾਸ ਪਾਤਰ ਸਾਥੀ ਰਹੇ ਹਨ। 01 ਐਮ.ਕੇ.ਟੀ 15 ਬੇਅੰਤ ਸਿੰਘ ਲਾਲੀ ਸੰਗੂਧੌਣ।
ਪਿਛਲੀ ਖ਼ਬਰ ਅੱਖਾਂ ਦੇ ਮਾਹਿਰ ਡਾ. ਸੰਜੀਵ ਗੋਇਲ ਅੱਜ ਭਾਜਪਾ ’ਚ ਸ਼ਾਮਿਲ ਹੋਣਗੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਨ੍ਹਾਂ ਦੇ... ਅਗਲੀ ਖ਼ਬਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ 150 ਕਿਸਾਨਾਂ ਨੂੰ ਅਗਾਂਹਵਧੂ ਕਿਸਾਨ ਦੇ ਖੇਤਾਂ ਦਾ ਕਰਵਾਇਆ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।