02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਤਾਜ ਪਬਲਿਕ ਸਕੂਲ ਦੇ ਅਧਿਆਪਕਾਂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸੈਮੀਨਾਰ ’ਚ ਹਿੱਸਾ ਲਿਆ

ਸਾਦਿਕ, 1 ਅਗਸਤ (ਆਰ. ਐਸ.

ਅਜੀਤ ਡੈਸਕ 02-08-2026
ਸਾਦਿਕ, 1 ਅਗਸਤ (ਆਰ.ਐਸ.ਧੁੰਨਾ)-ਤਾਜ ਪਬਲਿਕ ਸਕੂਲ ਜੰਡ ਸਾਹਿਬ ਵਲੋਂ ਅਧਿਆਪਕਾਂ ਦੇ ਸਰਬਪੱਖੀ ਵਿਕਾਸ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਜੋੜਨ ਦੇ ਮਕਸਦ ਨਾਲ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫ਼ਗਵਾੜਾ ਵਿਖੇ ਇਕ ਰੋਜ਼ਾ ਵਿਸ਼ੇਸ਼ ਸੈਮੀਨਾਰ ਵਿਸ਼ਾ ਮੈਂਟਲ ਸ਼ਾਰਪਨੈੱਸ ਅਤੇ ਕਲਾਸ ਰੂਮਾਂ ਵਿਚ ਏ.ਆਈ ਦੀ ਵਰਤੋਂ ਵਿਚ ਭਾਗ ਲਿਆ ਗਿਆ। ਇਸ ਸੈਮੀਨਾਰ ਵਿਚ ਸਕੂਲ ਦੇ ਅਧਿਆਪਕਾਂ ਨੇ ਪੂਰੇ ਉਤਸ਼ਾਹ ਨਾਲ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਯੂਨੀਵਰਸਿਟੀ ਦੇ ਮਾਹਿਰ ਵਕਤਿਆਂ ਵਲੋਂ ਅਧਿਆਪਕਾਂ ਨੂੰ ਨਵੀਂ ਤਕਨਾਲੋਜੀ, ਸੈਲਫ਼-ਡਿਵੈਲਪਮੈਂਟ ਅਤੇ ਲੀਡਰਸ਼ਿਪ ਸਕਿਲਜ਼ ਵਰਗੇ ਅਹਿਮ ਵਿਸ਼ਿਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਯੂਨੀਵਰਸਿਟੀ ਦੇ ਵਿਸ਼ਾਲ ਕੈਂਪਸ, ਆਧੁਨਿਕ ਲੈਬਾਰਟਰੀਆਂ, ਲਾਇਬ੍ਰੇਰੀ ਅਤੇ ਖੇਡ ਸਟੇਡੀਅਮ ਦਾ ਦੌਰਾ ਵੀ ਕਰਵਾਇਆ ਗਿਆ ਤਾਂ ਜੋ ਉਹ ਉੱਚ ਸਿੱਖਿਆ ਦੇ ਮਾਹੌਲ ਤੋਂ ਜਾਣੂ ਹੋ ਸਕਣ। ਸਕੂਲ ਦੇ ਪ੍ਰਿੰਸੀਪਲ/ਮੈਨੇਜਮੈਂਟ ਨੇ ਯੂਨੀਵਰਸਿਟੀ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਅਧਿਆਪਕਾਂ ਦੇ ਦ੍ਰਿਸ਼ਟੀਕੋਣ ਨੂੰ ਵਿਸ਼ਾਲ ਬਣਾਉਂਦੇ ਹਨ। ਅੱਜ ਦੇ ਦੌਰ ਵਿਚ ਸਕੂਲੀ ਪੜ੍ਹਾਈ ਦੇ ਨਾਲ-ਨਾਲ ਅਜਿਹੇ ਵਿਹਾਰਕ ਅਨੁਭਵ ਅਧਿਆਪਕਾਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਲਈ ਬਹੁਤ ਜ਼ਰੂਰੀ ਹਨ। ਸੈਮੀਨਾਰ ਦੇ ਅੰਤ ਵਿਚ ਅਧਿਆਪਕਾਂ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਇਹ ਦੌਰਾ ਉਨ੍ਹਾਂ ਲਈ ਬਹੁਤ ਹੀ ਗਿਆਨਵਰਧਕ ਅਤੇ ਪ੍ਰੇਰਨਾਦਾਇਕ ਰਿਹਾ। ਇਸ ਸਮੇਂ ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਚੇਅਰਪਰਸਨ ਰਮਨਦੀਪ ਕੌਰ ਅਤੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਨੇ ਕਿਹਾ ਕਿ ਭਵਿੱਖ ਵਿਚ ਅਜਿਹੇ ਵਿਦਿਅਕ ਦੌਰੇ ਅਤੇ ਸੈਮੀਨਾਰ ਅਧਿਆਪਕਾਂ ਦੇ ਸਰਵਪੱਖੀ ਵਿਕਾਸ ਲਈ ਆਉਣ ਵਾਲੇ ਸਮੇਂ ਵੱਧ ਤੋਂ ਵੱਧ ਲਗਵਾਏ ਜਾਣਗੇ। ਸਕੂਲ ਪਹੁੰਚਣ ਤੇ ਸਾਰੇ ਅਧਿਆਪਕਾਂ ਵਲੋਂ ਸਮੂਹ ਮੈਨੇਜਮੈਂਟ ਦਾ ਬਹੁਤ ਬਹੁਤ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਮੁਜ਼ਾਹਰਾ ਕਰਦੇ ਹੋਏ ਆਸ਼ਾ ਵਰਕਰ। ਆਸ਼ਾ ਵਰਕਰਾਂ ਵਲੋਂ ਡਿਪਟੀ ਕਮਿਸ਼ਨ... ਅਗਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।