02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸੰਤ ਗੁਰਚਰਨ ਦਾਸ ਵਲੋਂ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਭਰਵਾਂ ਸਵਾਗਤ

ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਫ਼ਰੀਦਕੋਟ ਪਹੁੰਚਣ ’ਤੇ ਸੰਤ ਬਾਬਾ ਮਹਿੰਦਰ ਦਾਸ ਜੀ ਯਾਦਗਾਰੀ ਵਿਵੇਕ ਆਸ਼ਰਮ ਫ਼ਰੀਦਕੋਟ ਵਲੋਂ ਫ਼ਿਰੋਜ਼ਪੁਰ ਰੋਡ ’ਤੇ ਸੰਤ ਗੁਰਚਰਨ ਦਾਸ ਸੰਚਾਲਕ ਵਿਵੇਕ ਆਸ਼ਰਮ ਫ਼ਰੀਦਕੋਟ ਤੇ ਸਮੂਹ ਸੰਗਤ ਗੁਰੂ ਰਾਮ ਦਾਸ ਕਾਲੋਨੀ ਵਲੋਂ ਫ਼ੁੱਲਾਂ ਦੀ ਵਰਖਾ ਕਰਕੇ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤ ਵਲੋਂ ਸਰਦਈ, ਜਲ ਜ਼ੀਰਾ ਅਤੇ ਬਿਸਕੁਟਾਂ ਦਾ ਲੰਗਰ ਵੀ ਲਗਾਇਆ ਗਿਆ।

ਅਜੀਤ ਡੈਸਕ 02-08-2026
ਫ਼ਰੀਦਕੋਟ, 1 ਅਗਸਤ (ਜਸਵੰਤ ਸਿੰਘ ਪੁਰਬਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਫ਼ਰੀਦਕੋਟ ਪਹੁੰਚਣ ’ਤੇ ਸੰਤ ਬਾਬਾ ਮਹਿੰਦਰ ਦਾਸ ਜੀ ਯਾਦਗਾਰੀ ਵਿਵੇਕ ਆਸ਼ਰਮ ਫ਼ਰੀਦਕੋਟ ਵਲੋਂ ਫ਼ਿਰੋਜ਼ਪੁਰ ਰੋਡ ’ਤੇ ਸੰਤ ਗੁਰਚਰਨ ਦਾਸ ਸੰਚਾਲਕ ਵਿਵੇਕ ਆਸ਼ਰਮ ਫ਼ਰੀਦਕੋਟ ਤੇ ਸਮੂਹ ਸੰਗਤ ਗੁਰੂ ਰਾਮ ਦਾਸ ਕਾਲੋਨੀ ਵਲੋਂ ਫ਼ੁੱਲਾਂ ਦੀ ਵਰਖਾ ਕਰਕੇ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਤ ਵਲੋਂ ਸਰਦਈ, ਜਲ ਜ਼ੀਰਾ ਅਤੇ ਬਿਸਕੁਟਾਂ ਦਾ ਲੰਗਰ ਵੀ ਲਗਾਇਆ ਗਿਆ। ਖ਼ਾਲਸਾ ਮਾਰਚ ’ਚ ਸ਼ਾਮਿਲ ਪੰਜ ਪਿਆਰਿਆਂ, ਗਿਆਨ ਕੁਲਦੀਪ ਸਿੰਘ ਗੜਗੱਜ , ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਸੰਤ ਗੁਰਚਰਨ ਦਾਸ ਵਲੋਂ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਤ ਗੁਰਚਰਨ ਦਾਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਸਿੱਖ ਧਰਮ ਤੇ ਸੰਗਤ ਨੂੰ ਗੁਰੂ ਨਾਲ ਜੋੜਨਾ ਬਹੁਤ ਵੱਡਾ ਪਰਉਪਕਾਰ ਹੈ। ਇਸ ਮੌਕੇ ਸੇਵਾਦਾਰ ਲਖਵਿੰਦਰ ਸਿੰਘ ਲੱਖਾ, ਸੁਰਜੀਤ ਸਿੰਘ ਸ਼ਤਾਬ, ਗੁਰਜੀਤ ਸਿੰਘ ਸਰਪੰਚ ਮੱਲੇਵਾਲਾ, ਬਲਕਰਨ ਸਿੰਘ ਰੋਮਾਣਾ, ਸੂਬੇਦਾਰ ਗੁਰਮੀਤ ਸਿੰਘ, ਗੁਰਪ੍ਰੀਤ ਸੰਧੂ, ਲਖਵੀਰ ਸਿੰਘ, ਡਾ. ਚਮਕੌਰ ਸਿੰਘ, ਸੇਵਕ ਸਿੰਘ, ਜੀਤ ਸਿੰਘ, ਸਤਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰਨ ਲਈ ਵਚਨਬੱਧ- ਵਿਧਾਇਕ ਅਗਲੀ ਖ਼ਬਰ ਨਰੇਗਾ ਮਜ਼ਦੂਰਾਂ ਨੇ ਫ਼ਰੀਦਕੋਟ ਵਿਖੇ ਮੀਟਿੰਗ ਕਰਕੇ ਮਸਲੇ ਹੱਲ ਕਰਨ ਦੀ ਕੀਤੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।