ਮਾਊਂਟ ਲਰਨਿੰਗ ਜੂਨੀਅਰ ਸਕੂਲ ’ਚ ਰਾਈਮ ਮੁਕਾਬਲੇ ਕਰਵਾਏ
ਫ਼ਰੀਦਕੋਟ, 2 ਅਗਸਤ (ਜਸਵੰਤ ਸਿੰਘ ਪੁਰਬਾ)-ਮਾਊਂਟ ਲਰਨਿੰਗ ਜੂਨੀਅਰ ਸਕੂਲ ਵਿਚ ਨੰਨੇ-ਮੁੰਨੇ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ, ਉਚਾਰਣ ਅਤੇ ਮੰਚ ’ਤੇ ਪ੍ਰਸਤੁਤੀ ਕੌਸ਼ਲ ਨੂੰ ਨਿਖਾਰਨ ਦੇ ਉਦੇਸ਼ ਨਾਲ ਰਾਈਮ ਮੁਕਾਬਲੇ ਕਰਵਾਏ। ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੀਆਂ ਸੁੰਦਰ ਰਾਈਮਾਂ ਭਾਵਪੂਰਵਕ ਪੇਸ਼ ਕੀਤੀਆਂ।
ਅਜੀਤ ਡੈਸਕ
03-08-2026