06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਸਾਦਿਕ, 5 ਅਗਸਤ (ਆਰ. ਐਸ.

ਮਿ੍ਤਕ ਮਨਜਿੰਦਰ ਸਿੰਘ ਦੀ ਫ਼ਾਈਲ ਫ਼ੋਟੋ। 06-08-2026
ਸਾਦਿਕ, 5 ਅਗਸਤ (ਆਰ.ਐਸ.ਧੁੰਨਾ)-ਨੇੜਲੇ ਪਿੰਡ ਕਿੰਗਰਾ ਵਿਖੇ ਵਾਪਰੀ ਦੁਖਦਾਈ ਘਟਨਾ ’ਚ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗ ਜਾਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਭਾਈ ਇੰਦਰਜੀਤ ਸਿੰਘ ਦਾ ਸਪੁੱਤਰ ਮਨਜਿੰਦਰ ਸਿੰਘ ਜੋ ਕਿ ਗੁਰਦੁਆਰਾ ਸਾਹਿਬ ’ ਚ ਘਾਹ ਕੱਟਣ ਵਾਲੀ ਮਸ਼ੀਨ ਨਾਲ ਘਾਹ ਕੱਟ ਰਿਹਾ ਸੀ ਤੇ ਅਚਾਨਕ ਮਸ਼ੀਨ ’ਚ ਕਰੰਟ ਆ ਜਾਣ ਕਾਰਨ ਉਸ ਦੀ ਮੌਤ ਹੋ ਗਈ। 26 ਸਾਲਾ ਮਿ੍ਤਕ ਮਨਜਿੰਦਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਮਨਜਿੰਦਰ ਸਿੰਘ ਦੀ ਮੌਤ ਹੋ ਜਾਣ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਹੈ ਤੇ ਸਮੂਹ ਪਿੰਡ ਵਾਸੀਆਂ ਨੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਇਜ਼ਹਾਰ ਕੀਤਾ ਹੈ।
ਪਿਛਲੀ ਖ਼ਬਰ ਤਾਜ ਪਬਲਿਕ ਸਕੂਲ ਨੇ ਕੈਂਸਰ ਮਰੀਜ਼ਾਂ ਦੀ ਮਦਦ ਲਈ ‘ਹੈਪੀਨੈੱਸ ਵੈੱਲਫੇਅਰ ਸੁਸਾਇਟੀ’ ਨੂੰ ਸਹਾਇਤਾ ਰਾਸ਼ੀ ਸੌਂਪੀ ਅਗਲੀ ਖ਼ਬਰ ਦਿੱਲੀ ਇੰਟਰਨੈਸ਼ਨਲ ਸਕੂਲ ਦੇ ਜੂਨੀਅਰ ਵਿੰਗ ’ਚ ਲੱਗੀਆਂ ਤੀਆਂ ਦੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।