06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਤਾਜ ਪਬਲਿਕ ਸਕੂਲ ਨੇ ਕੈਂਸਰ ਮਰੀਜ਼ਾਂ ਦੀ ਮਦਦ ਲਈ ‘ਹੈਪੀਨੈੱਸ ਵੈੱਲਫੇਅਰ ਸੁਸਾਇਟੀ’ ਨੂੰ ਸਹਾਇਤਾ ਰਾਸ਼ੀ ਸੌਂਪੀ

ਸਾਦਿਕ, 5 ਅਗਸਤ (ਆਰ. ਐਸ.

ਅਜੀਤ ਡੈਸਕ 06-08-2026
ਸਾਦਿਕ, 5 ਅਗਸਤ (ਆਰ.ਐਸ.ਧੁੰਨਾ)-ਤਾਜ ਪਬਲਿਕ ਸਕੂਲ ਜੰਡ ਸਾਹਿਬ ਵਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਅਤੇ ਮਾਨਵਤਾ ਦੀ ਸੇਵਾ ਨੂੰ ਮੁੱਖ ਰੱਖਦਿਆਂ ‘ਹੈਪੀਨੈੱਸ ਵੈੱਲਫੇਅਰ ਸੁਸਾਇਟੀ’ (ਕੈਂਸਰ ਐਨ.ਜੀ.ਓ) ਨੂੰ ਵਿਸ਼ੇਸ਼ ਯੋਗਦਾਨ ਦਿੱਤਾ ਗਿਆ। ਲੋੜਵੰਦ ਕੈਂਸਰ ਮਰੀਜ਼ਾਂ ਦੇ ਇਲਾਜ ਲਈ ਸਕੂਲ ਪ੍ਰਬੰਧਕ ਕਮੇਟੀ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਸਾਂਝੇ ਯਤਨਾਂ ਨਾਲ ਤਿਆਰ ਕੀਤੀ ਗਈ ਸਹਾਇਤਾ ਰਾਸ਼ੀ ਸੁਸਾਇਟੀ ਦੇ ਮੈਂਬਰਾਂ ਨੂੰ ਸੌਂਪੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ. ਰਜਿੰਦਰ ਕਸ਼ਯਪ ਨੇ ਦੱਸਿਆ ਕਿ ਸਿੱਖਿਆ ਦਾ ਅਸਲ ਮਨੋਰਥ ਕਿਤਾਬੀ ਗਿਆਨ ਦੇਣ ਦੇ ਨਾਲ ਨਾਲ ਬੱਚਿਆਂ ਵਿਚ ਬਚਪਨ ਤੋਂ ਹੀ ਹਮਦਰਦੀ, ਨੈਤਿਕ ਕਦਰਾਂ-ਕੀਮਤਾਂ, ਸੇਵਾ ਭਾਵਨਾ ਅਤੇ ਸਮਾਜਿਕ ਭਲਾਈ ਦੇ ਗੁਣ ਪੈਦਾ ਕਰਨਾ ਵੀ ਸਾਡਾ ਮੁੱਖ ਮਨੋਰਥ ਹੈ। ਹੈਪੀਨੈਸ ਵੈਲਫੇਅਰ ਸੁਸਾਇਟੀ ਵਲੋਂ ਕੀਤੇ ਜਾ ਰਹੇ ਨੇਕ ਕਾਰਜਾਂ ਵਿਚ ਹਿੱਸਾ ਪਾ ਕੇ ਸਾਡੇ ਸਕੂਲ ਪਰਿਵਾਰ ਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ। ਸਕੂਲ ਦੇ ਬੱਚਿਆਂ ਨੇ ਸਮਾਜ ਸੇਵਾ ਦੀ ਮਹੱਤਤਾ ਨੂੰ ਸਮਝਦਿਆਂ ਇਸ ਯੋਗਦਾਨ ਵਿਚ ਬੜੇ ਹੀ ਉਤਸ਼ਾਹ ਨਾਲ ਆਪਣੇ ਵਲੋਂ ਵੱਧ ਤੋਂ ਵੱਧ ਰਾਸ਼ੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ। ਸਕੂਲ ਅਤੇ ਸੁਸਾਇਟੀ ਦੀ ਇਸ ਸਾਂਝੀ ਕੋਸ਼ਿਸ਼ ਨੇ ਸਮਾਜ ਦੇ ਹੋਰ ਅਦਾਰਿਆਂ ਲਈ ਵੀ ਇਕ ਪ੍ਰੇਰਨਾਦਾਇਕ ਮਿਸਾਲ ਕਾਇਮ ਕੀਤੀ ਹੈ। ਇਸ ਮੌਕੇ ਹੈਪੀਨੈਸ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਨੇ ਸਕੂਲ ਮੈਨੇਜਮੈਂਟ ਅਤੇ ਬੱਚਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਮਦਦ ਲੋੜਵੰਦਾਂ ਤੱਕ ਰਾਹਤ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਏਗੀ। ਅਖੀਰ ਵਿਚ ਸੁਸਾਇਟੀ ਵਲੋਂ ਇਸ ਸ਼ਲਾਘਾਯੋਗ ਕਦਮ ਲਈ ਸਕੂਲ ਪ੍ਰਬੰਧਕਾਂ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ, ਜਗਮੀਤ ਸਿੰਘ ਸੰਧੂ, ਚੇਅਰਪਰਸਨ ਰਮਨਦੀਪ ਕੌਰ ਸੰਧੂ, ਸ਼ਮਨਪ੍ਰੀਤ ਕੌਰ ਸੰਧੂ, ਹੈਪੀਨੈਸ ਵੈਲਫੇਅਰ ਸੁਸਾਇਟੀ ਦੇ ਸਕੱਤਰ ਰਾਹੁਲ ਗੋਸਵਾਮੀ ਅਤੇ ਸਮੂਹ ਸਕੂਲ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਜ਼ੋਨਲ ਖ਼ੇਡ ਮੁਕਾਬਲਿਆਂ ’ਚ ਰਿਸ਼ੀ ਮਾਡਲ ਸਕੂਲ ਦੇ ਮੁੰਡਿਆਂ ਦੀ ਸਰਦਾਰੀ ਅਗਲੀ ਖ਼ਬਰ ਬਿਜਲੀ ਦਾ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।