07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਜੂਡੋ ਮੁਕਾਬਲਿਆਂ ’ਚ ਐਸ.ਐਮ.ਡੀ ਵਰਲਡ ਸਕੂਲ ਜ਼ੋਨ ਭਰ ’ਚ ਪਹਿਲੇ ਸਥਾਨ ’ਤੇ

ਫ਼ਰੀਦਕੋਟ, 6 ਅਗਸਤ (ਜਸਵੰਤ ਸਿੰਘ ਪੁਰਬਾ)-ਐਸ. ਐਮ.

ਅਜੀਤ ਡੈਸਕ 07-08-2026
ਫ਼ਰੀਦਕੋਟ, 6 ਅਗਸਤ (ਜਸਵੰਤ ਸਿੰਘ ਪੁਰਬਾ)-ਐਸ.ਐਮ.ਡੀ ਵਰਲਡ ਸਕੂਲ ਕੋਟ ਸੁਖੀਆ ਦੀਆਂ ਖਿਡਾਰਣਾਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਨਹਿਰੂ ਸਟੇਡੀਅਮ ਵਿਖੇ ਜ਼ੋਨ ਪੱਧਰ ਦੀਆਂ ਖੇਡਾਂ ’ਚ ਜੂਡੋ ਦੇ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਦੱਸਿਆ ਕਿ ਸਕੂਲ ਦੀਆਂ ਖਿਡਾਰਣਾਂ ਨੇ ਜੂਡੋ ਮੁਕਾਬਲਿਆਂ ਉਮਰ ਵਰਗ ਅੰਡਰ-17 ਭਾਰ ਵਰਗ +70 ਕਿੱਲੋਗ੍ਰਾਮ ਵਿਚ ਨੂਰਦੀਪ ਕੌਰ ਸਪੁੱਤਰੀ ਬਲਬੀਰ ਸਿੰਘ ਅਤੇ ਅੰਡਰ-19 ਭਾਰ ਵਰਗ-40 ਕਿੱਲੋਗ੍ਰਾਮ ਵਿਚ ਅਨੰਤਦੀਪ ਕੌਰ ਸਪੁੱਤਰੀ ਕੁਲਵਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ। ਸਕੂਲ ਪ੍ਰਿੰਸੀਪਲ ਹਰਮੋਹਨ ਸਿੰਘ ਸਾਹਨੀ ਨੇ ਇਨ੍ਹਾਂ ਖਿਡਾਰਣਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ ਤੇ ਜੇਤੂ ਖਿਡਾਰਣਾਂ ਦੀ ਖ਼ੇਡਾਂ ਵਿਚ ਬਿਹਤਰ ਕਾਰਗੁਜ਼ਾਰੀ ਲਈ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਖਿਡਾਰਣਾਂ ਦੀ ਸਖ਼ਤ ਮਿਹਨਤ ਅਤੇ ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਦੀ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੀ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਕੋਆਰਡੀਨੇਟਰ ਅਮਨਪ੍ਰੀਤ ਕੌਰ, ਜਸਪਾਲ ਸਿੰਘ, ਰਵੀ ਸਿੰਘ ਸੋਨੀ, ਹਰਜਿੰਦਰ ਕੌਰ, ਗੁਰਮੇਜ ਸਿੰਘ ਤੇ ਸਮੂਹ ਸਟਾਫ਼ ਵਲੋਂ ਖਿਡਾਰਣਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫ਼ਲਤਾ ’ਤੇ ਵਧਾਈ ਦਿੱਤੀ।
ਪਿਛਲੀ ਖ਼ਬਰ ਭੁਪੇਸ਼ ਬਘੇਲ ਤੇ ਰਾਜਾ ਵੜਿੰਗ ਨੇ ਕੀਤਾ ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫੇਅਰ ਸੁਸਾਇਟੀ ਵਲੋਂ ਬੂਟੇ ਵੰਡਣ ਦਾ ਆਗਾਜ਼ ਅਗਲੀ ਖ਼ਬਰ ਪੰਜਾਬ ਸਰਕਾਰ ਦੇ ਨੱਕ ਥਲੇ ਸੂਬੇ ਦੇ ਅੰਦਰ ਸ਼ਰ੍ਹੇਆਮ ਵਿਕ ਰਿਹਾ ਨਸ਼ਾ-ਦਰਸ਼ਨ ਸਿੰਘ ਢਿੱਲਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।