07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ। ਐੱਸ.ਆਈ.ਆਰ. ਪ੍ਰਕਿਰਿਆ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਕਰਵਾਈ ਜਾ ਰਹੀ ਐੱਸ. ਆਈ.

ਲਹਿਰਾ ਮੁਹੱਬਤ ਤਾਪ ਘਰ ਦੇ ਠੇਕਾ ਮੁਲਾਜ਼ਮ ਪਿੰਡਾਂ ਵਿਚ ਝੰਡਾ ਮਾਰਚ ਕਰਦੇ ਹੋਏ ਤੇ ਵਿਧਾਇਕ ਦੀ ਪਤਨੀ ਨੂੰ ਮੰਗ ਪੱਤਰ ਸੌਂਪਦੇ ਜਥੇਬੰਦੀ ਆਗੂ। 07-08-2026
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਹਰਮਹਿੰਦਰ ਪਾਲ)-ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਵਲੋਂ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿਚ ਕਰਵਾਈ ਜਾ ਰਹੀ ਐੱਸ.ਆਈ.ਆਰ. (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦੀ ਪ੍ਰਕਿਰਿਆ ਦੇ ਪਹਿਲੇ ਪੜਾਅ ਹਾਊਸ-ਟੂ-ਹਾਊਸ ਐਨੁਮਰੇਸ਼ਨ ਦੇ ਮੁਕੰਮਲ ਹੋਣ ਉਪਰੰਤ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਹਾਊਸ-ਟੂ-ਹਾਊਸ ਐਨੁਮਰੇਸ਼ਨ ਦਾ ਕੰਮ 3 ਅਗਸਤ ਨੂੰ ਮੁਕੰਮਲ ਕਰ ਲਿਆ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਅੰਕੜੇ ਤੇ ਜ਼ਿਲ੍ਹੇਵਾਰ ਰਿਪੋਰਟ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 6,93,936 ਵੋਟਰਾਂ ਵਿਚੋਂ 6,52,609 ਵੋਟਰਾਂ ਦਾ ਗਣਨਾ ਫਾਰਮ ਪ੍ਰਾਪਤ ਕਰਕੇ ਡਿਜ਼ੀਟਾਈਜ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਕੁੱਲ ਵੋਟਰਾਂ ਦਾ 94.04 ਪ੍ਰਤੀਸ਼ਤ ਬਣਦਾ ਹੈ ਅਤੇ ਬਾਕੀ ਰਹਿ ਗਏ 41,327 ਵੋਟਰਾਂ ਦਾ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ, ਜਿਸ ਵਿਚ ਪ੍ਰਮੁੱਖ ਤੌਰ ’ਤੇ 17,157 ਵੋਟਰਾਂ ਦੀ ਮੌਤ ਹੋ ਜਾਣ ਕਾਰਨ ਅਤੇ 16,126 ਵੋਟਰਾਂ ਵਲੋਂ ਆਪਣੀ ਰਿਹਾਇਸ਼ ਪੱਕੇ ਤੌਰ ’ਤੇ ਹੋਰ ਸ਼ਹਿਰਾਂ/ਥਾਵਾਂ ’ਤੇ ਸ਼ਿ-ਫਟ ਹੋਣ ਕਰਕੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿਸ਼ੇਸ਼ ਤੌਰ ’ਤੇ ਇਹ ਜਾਣਕਾਰੀ ਦਿੱਤੀ ਗਈ ਕਿ ਜੇਕਰ ਡਰਾਫ਼ਟ ਵੋਟਰ ਸੂਚੀ ਵਿਚ ਕਿਸੇ ਵੋਟਰ ਦਾ ਨਾਂਅ ਦਰਜ ਨਹੀਂ ਹੈ ਤਾਂ ਉਹ 13 ਅਗਸਤ ਤੋਂ 12 ਸਤੰਬਰ (30 ਦਿਨ) ਤੱਕ ਆਪਣਾ ਫਾਰਮ ਨੰਬਰ 6 ਭਰ ਕੇ ਆਪਣੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਆਪਣੇ ਬੂਥ ਲੈਵਲ ਅਫ਼ਸਰ ਕੋਲ ਦੁਬਾਰਾ ਦਾਅਵਾ ਪੇਸ਼ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 13 ਅਗਸਤ ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਈ ਜਾਵੇਗੀ ਅ ਤੇ ਵੋਟਰ ਸੂਚੀ ਦੀ ਕਾਪੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਇਹ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰ ਅਤੇ ਬੂਥ ਲੈਵਲ ਅਫ਼ਸਰਾਂ ਪਾਸ ਵੀ ਉਪਲਬਧ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਵੋਟਰਾਂ ਦੀ ਵੋਟ ਅਨਮੈਪਡ ਰਹਿ ਗਈ ਹੈ, ਜੋ ਕਿ ਸਿਰਫ਼ 24,397 ਹਨ, ਨੂੰ 13 ਅਗਸਤ ਤੋਂ ਨੋਟਿਸ ਭੇਜੇ ਜਾਣਗੇ। ਜਿਨ੍ਹਾਂ ਵੋਟਰਾਂ ਨੂੰ ਨੋਟਿਸ ਜਾਵੇਗਾ, ਉਹ ਨੋਟਿਸ ਦੇ ਜਵਾਬ ਵਜੋਂ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਤ ਕੀਤੇ 12 ਦਸਤਾਵੇਜ਼ਾਂ ਦੀ ਸੂਚੀ ਵਿਚੋਂ ਕੋਈ ਵੀ ਦਸਤਾਵੇਜ਼ ਜਿਵੇਂ ਕਿ ਜਨਮ ਸਰਟੀਫ਼ਿਕੇਟ ਜਾਂ ਵਿਦਿਅਕ ਯੋਗਤਾ ਦਾ ਸਰਟੀਫ਼ਿਕੇਟ ਆਦਿ ਸੰਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਇਸ ਉਪਰੰਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸੁਣਵਾਈ ਕਰਕੇ ਆਪਣਾ ਆਰਡਰ ਪਾਸ ਕਰਨਗੇ ਅਤੇ 12 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪਹਿਲਾਂ 753 ਪੋਲਿੰਗ ਬੂਥ ਸਨ ਅਤੇ ਹੁਣ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਰੈਸ਼ਨੇਲਾਈਜੇਸ਼ਨ ਉਪਰੰਤ ਹੁਣ ਜ਼ਿਲ੍ਹੇ ਵਿਚ 7 ਪੋਲਿੰਗ ਬੂਥ ਵਧ ਕੇ 760 ਪੋਲਿੰਗ ਬੂਥ ਹੋ ਗਏ ਹਨ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਐੱਸ.ਆਈ.ਆਰ. ਦੇ ਅਗਲੇ ਪੜਾਅ ਵਿਚ ਵੀ ਪਹਿਲਾਂ ਦੀ ਤਰ੍ਹਾਂ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਐੱਸ.ਆਈ.ਆਰ. ਪ੍ਰਕਿਰਿਆ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਪਿਛਲੀ ਖ਼ਬਰ ਸ਼ੂਗਰ ਮਿੱਲ ’ਚੋਂ ਇੱਟਾਂ ਚੋਰੀ ਕਰਦੇ ਤਿੰਨ ਕਾਬੂ ਅਗਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਸੰਨੀ ਬਰਾੜ ਦਾ ਜੈਤੋ ਪਹੁੰਚਣ ’ਤੇ ਨਿੱਘਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।