06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

‘ ਆਪ’ ਸਰਕਾਰ ਨੇ ਸੂਬੇ ਨੂੰ ਕਰਜ਼ੇ ’ਚ ਡੋਬਿਆ-ਕੁਲਦੀਪ ਸਿੰਘ ਭੰਗੇਵਾਲਾ

ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਪਲੇਠੀ ਕਾਨਫ਼ਰੰਸ ਦੌਰਾਨ ਆਮ ਆਦਮੀ ਪਾਰਟੀ ’ਤੇ ਹੱਲਾ ਬੋਲਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕੰਗਾਲ ਬਣਾ ਕੇ ਰੱਖ ਦਿੱਤਾ ਹੈ। ਇਸ ਸਮੇਂ ਪੰਜਾਬ ਨੂੰ ਪੂਰੀ ਤਰ੍ਹਾਂ ਕਰਜ਼ੇ ਵਿਚ ਡੋਬ ਦਿੱਤਾ ਗਿਆ ਹੈ ਅਤੇ ਨਸ਼ਾ ਵੀ ਦਿਨੋਂ-ਦਿਨ ਵਧ ਰਿਹਾ ਹੈ।

ਅਜੀਤ ਡੈਸਕ 07-08-2026
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਨਵੇਂ ਬਣੇ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਪਲੇਠੀ ਕਾਨਫ਼ਰੰਸ ਦੌਰਾਨ ਆਮ ਆਦਮੀ ਪਾਰਟੀ ’ਤੇ ਹੱਲਾ ਬੋਲਦਿਆਂ ਕਿਹਾ ਕਿ ਰੰਗਲਾ ਪੰਜਾਬ ਬਣਾਉਣ ਦੀਆਂ ਗੱਲਾਂ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਕੰਗਾਲ ਬਣਾ ਕੇ ਰੱਖ ਦਿੱਤਾ ਹੈ। ਇਸ ਸਮੇਂ ਪੰਜਾਬ ਨੂੰ ਪੂਰੀ ਤਰ੍ਹਾਂ ਕਰਜ਼ੇ ਵਿਚ ਡੋਬ ਦਿੱਤਾ ਗਿਆ ਹੈ ਅਤੇ ਨਸ਼ਾ ਵੀ ਦਿਨੋਂ-ਦਿਨ ਵਧ ਰਿਹਾ ਹੈ। ਇਸ ਤੋਂ ਇਲਾਵਾ ਸਾਰੇ ਵਰਗ ਸਰਕਾਰ ਤੋਂ ਦੁਖੀ ਹਨ। ਡੀ.ਏ. ਦੇ ਮਾਮਲੇ ਵਿਚ ਪੰਜਾਬ ਸਰਕਾਰ ਦੇ ਸਾਰੇ ਬਹਾਨੇ ਮਾਣਯੋਗ ਅਦਾਲਤ ਨੇ ਰੱਦ ਕੀਤੇ ਹਨ। ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁਲਾਜ਼ਮ ਵਿਰੋਧੀ ਸੋਚ ਬੇਨਕਾਬ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ਼ਤਿਹਾਰਾਂ ’ਤੇ ਪ੍ਰਚਾਰ ਲਈ ਪੈਸਾ ਪਾਣੀ ਵਾਂਗ ਵਹਾ ਰਹੀ ਹੈ, ਪਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕ ਦੇਣ ਲਈ ਤਿਆਰ ਨਹੀਂ ਹੈ। ਮੁਲਾਜ਼ਮ ਅਤੇ ਪੈਨਸ਼ਨਰ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਰੇ ਬਕਾਏ ਬਿਨਾਂ ਦੇਰੀ ਦੇਣੇ ਚਾਹੀਦੇ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਸ਼ਵਨੀ ਗਿਰਧਰ, ਪੁਸ਼ਪਿੰਦਰ ਸਿੰਘ ਭੰਡਾਰੀ, ਪਰਮਿੰਦਰ ਸਿੰਘ ਪਾਸ਼ਾ, ਅਮਨਦੀਪ ਸਿੰਘ ਸੰਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਕੂਲ ਸਟਾਫ਼ ਨਾਲ ਮੌਜੂਦ ਜੇਤੂ ਖਿਡਾਰੀ। ਜ਼ੋਨਲ ਖੇਡਾਂ ’ਚ ਸਰਕਾਰੀ ਸਕੂਲ (ਲੜਕੇ) ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ’ਚ ਵਾਟਰ ਕੂਲਰ ਤੇ ਆਰ.ਓ. ਸਿਸਟਮ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।