06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਕੂਲ ਸਟਾਫ਼ ਨਾਲ ਮੌਜੂਦ ਜੇਤੂ ਖਿਡਾਰੀ। ਜ਼ੋਨਲ ਖੇਡਾਂ ’ਚ ਸਰਕਾਰੀ ਸਕੂਲ (ਲੜਕੇ) ਦਾ ਸ਼ਾਨਦਾਰ ਪ੍ਰਦਰਸ਼ਨ

ਗਿੱਦੜਬਾਹਾ, 6 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਪੰਜਾਬ ਸਕੂਲ ਖੇਡਾਂ 2026 ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਅੰਡਰ-19 ਫੁੱਟਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ੋਨ ਵਿਚ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਅੰਡਰ-17 ਬਾਸਕਟਬਾਲ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਅਜੀਤ ਡੈਸਕ 07-08-2026
ਗਿੱਦੜਬਾਹਾ, 6 ਅਗਸਤ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ਪੰਜਾਬ ਸਕੂਲ ਖੇਡਾਂ 2026 ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਗਿੱਦੜਬਾਹਾ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਅੰਡਰ-19 ਫੁੱਟਬਾਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜ਼ੋਨ ਵਿਚ ਪਹਿਲਾ ਸਥਾਨ ਹਾਸਿਲ ਕੀਤਾ, ਜਦਕਿ ਅੰਡਰ-17 ਬਾਸਕਟਬਾਲ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਇੰਚਾਰਜ ਕੁਲਦੀਪ ਸਿੰਘ ਤੇ ਸਮੂਹ ਸਟਾਫ਼ ਵਲੋਂ ਜੇਤੂ ਖਿਡਾਰੀਆਂ ਨੂੰ ਤਗ਼ਮੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇੰਚਾਰਜ ਕੁਲਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ ਵਿਸ਼ਵਾਸ, ਟੀਮ ਭਾਵਨਾ ਤੇ ਲੀਡਰਸ਼ਿਪ ਦੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਜ਼ਿਲ੍ਹਾ, ਰਾਜ ਤੇ ਰਾਸ਼ਟਰੀ ਪੱਧਰ ’ਤੇ ਸਕੂਲ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਦੂਜੇ ਪਾਸੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਤੇ ਉਨ੍ਹਾਂ ਦੇ ਕੋਚਾਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਵੀਹ ਤੋਂ ਵੱਧ ਸਕੂਲਾਂ ਦੀਆਂ ਲੈਪਸ ਹੋਈਆਂ ਗ੍ਰਾਂਟਾਂ ਮੁੜ ਮਿਲਣ ਦੇ ਬਾਵਜੂਦ ਨਹੀਂ ਹੋ ਰਹੀਆਂ ਜਾਰੀ ਵਿਜੀਲੈਂਸ ਬਿਊਰੋ ਵਲ... ਅਗਲੀ ਖ਼ਬਰ ‘ ਆਪ’ ਸਰਕਾਰ ਨੇ ਸੂਬੇ ਨੂੰ ਕਰਜ਼ੇ ’ਚ ਡੋਬਿਆ-ਕੁਲਦੀਪ ਸਿੰਘ ਭੰਗੇਵਾਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।