ਨਗਰ ਕੌਂਸਲ ਦੀ ਮੀਟਿੰਗ ਦਾ ਦ੍ਰਿਸ਼।
ਨਗਰ ਕੌਂਸਲ ਦੀ ਮੀਟਿੰਗ ’ਚ 16.88 ਕਰੋੜ ਦੇ ਵਿਕਾਸ ਕੰਮਾਂ ਨੂੰ ਹਰੀ ਝੰਡੀ
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਹਰਮਹਿੰਦਰਪਾਲ)-ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਨਗਰ ਕੌਂਸਲ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਸ਼ਹਿਰ ਦੇ ਵਿਕਾਸ, ਸਫ਼ਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੇ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ।
ਪ
ਪਿੰਡ ਸੁਰਘੂਰੀ (ਜੈਤੋ) ਵਿਖੇ ਦਰਸ਼ਨ ਸਿੰਘ ਢਿੱਲਵਾਂ ਜਾਣਕਾਰੀ ਸਾਂਝੀ ਕਰਦੇ ਹੋਏ। ਨਾਲ ਜਗਜੀਤ ਸਿੰਘ ਪ੍ਰਧਾਨ, ਡਾਕਟਰ ਕੌਰ ਸਿੰਘ ਸੁਰਘੂਰੀ ਤੇ ਹੋਰ। ਤਸਵੀਰ : ਗੁਰਚਰਨ ਸਿੰਘ ਗਾਬੜੀਆ
ਸੱਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਕਰਦੇ ਹੋਏ ਸਕੂਲ ਦੇ ਬੱਚੇ। ਅਜੀਤ ਤਸਵੀਰ
ਆਜ਼ਾਦੀ ਦਿਵਸ ਦੇ ਸਮਾਗਮ ਸੰਬੰਧੀ ਸੱਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਪਹਿਲੀ ਰਿਹਰਸਲ
07-08-2026
ਸ੍ਰੀ ਮੁਕਤਸਰ ਸਾਹਿਬ, 6 ਅਗਸਤ (ਹਰਮਹਿੰਦਰਪਾਲ)-ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਨਗਰ ਕੌਂਸਲ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਸ਼ਹਿਰ ਦੇ ਵਿਕਾਸ, ਸਫ਼ਾਈ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੇ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ। ਸਭ ਤੋਂ ਵੱਡਾ ਫ਼ੈਸਲਾ ਸ਼ਹਿਰ ਵਿਚ ਕਰਵਾਏ ਜਾਣ ਵਾਲੇ 72 ਵਿਕਾਸ ਕਾਰਜਾਂ ਲਈ ਲਗਪਗ 16.88 ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇਣ ਦਾ ਰਿਹਾ। ਮੀਟਿੰਗ ਵਿਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਸੜਕਾਂ ਬਣਾਉਣ, ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਲਗਾਉਣ ਅਤੇ ਟੁੱਟੀਆਂ ਸੜਕਾਂ ਦੀ ਮੁਰੰਮਤ ਦੇ ਕੰਮਾਂ ਨੂੰ ਹਰੀ ਝੰਡੀ ਦਿੱਤੀ ਗਈ। ਇਸ ਨਾਲ ਸ਼ਹਿਰ ਦੇ ਕਈ ਇਲਾਕਿਆਂ ਵਿਚ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਹੋਣ ਦੀ ਉਮੀਦ ਹੈ। ਸਫ਼ਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਸਵੱਛ ਭਾਰਤ ਮਿਸ਼ਨ ਤਹਿਤ ਕੂੜਾ ਚੁੱਕਣ ਲਈ ਟਰੈਕਟਰ-ਟਰਾਲੀਆਂ ਅਤੇ ਹੋਰ ਮਸ਼ੀਨਰੀ ਦੀ ਖਰੀਦ ਅਤੇ ਮੁਰੰਮਤ ਦੇ ਪ੍ਰਸਤਾਵ ਵੀ ਪਾਸ ਕੀਤੇ ਗਏ। ਮੱਛਰਾਂ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਫ਼ੌਗਿੰਗ ਮਸ਼ੀਨਾਂ ਦੀ ਜਲਦੀ ਮੁਰੰਮਤ ਕਰਵਾਉਣ ਦਾ ਵੀ ਫ਼ੈਸਲਾ ਲਿਆ ਗਿਆ। ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਧਿਆਨ ਵਿਚ ਰੱਖਦਿਆਂ ਟਿੱਬੀ ਸਾਹਿਬ ਵਾਟਰ ਵਰਕਸ ਵਿਚ ਤਿੰਨ ਨਵੇਂ ਟਿਊਬਵੈੱਲ ਲਗਾਉਣ ਦਾ ਪ੍ਰਸਤਾਵ ਵੀ ਮਨਜ਼ੂਰ ਕੀਤਾ ਗਿਆ। ਇਸ ਕੰਮ ’ਤੇ ਕਰੀਬ 15.39 ਲੱਖ ਰੁਪਏ ਖਰਚ ਹੋਣ ਦਾ ਅਨੁਮਾਨ ਹੈ। ਮੀਟਿੰਗ ਦੌਰਾਨ ਇਕ ਸਾਲ ਲਈ ਆਊਟਸੋਰਸਿੰਗ ਰਾਹੀਂ ਟਰੈਕਟਰ ਚਾਲਕ, ਕੰਪਿਊਟਰ ਆਪਰੇਟਰ, ਮਾਲੀ, ਬੇਲਦਾਰ ਅਤੇ ਹੋਰ ਲੋੜੀਂਦੇ ਕਰਮਚਾਰੀ ਰੱਖਣ ਦੀ ਮਨਜ਼ੂਰੀ ਵੀ ਦਿੱਤੀ ਗਈ। ਇਸ ਤੋਂ ਇਲਾਵਾ ਸ਼ਹਿਰ ਦੀਆਂ ਸਟਰੀਟ ਲਾਈਟਾਂ ਦੀ ਇਕ ਸਾਲ ਤੱਕ ਸਾਂਭ-ਸੰਭਾਲ ਲਈ 44.25 ਲੱਖ ਰੁਪਏ ਖਰਚ ਕਰਨ ਦੀ ਮਨਜ਼ੂਰੀ ਵੀ ਮਿਲੀ। ਮੀਟਿੰਗ ਵਿਚ ਸਰਕਾਰੀ ਕੰਮਾਂ ਲਈ ਨਵੀਂ ਮਹਿੰਦਰਾ ਬੋਲੇਰੋ ਗੱਡੀ ਖਰੀਦਣ, ਲੋੜ ਅਨੁਸਾਰ ਬਿਜਲੀ ਦੇ ਖੰਭੇ ਸ਼ਿਫਟ ਕਰਨ ਅਤੇ ਨਵੇਂ ਖੰਭੇ ਲਗਾਉਣ ਦੇ ਪ੍ਰਸਤਾਵ ਵੀ ਪਾਸ ਕੀਤੇ ਗਏ, ਨਾਲ ਹੀ 31 ਅਕਤੂਬਰ 2025 ਨੂੰ ਹੋਈ ਪਿਛਲੀ ਮੀਟਿੰਗ ਦੀ ਕਾਰਵਾਈ ਦੀ ਵੀ ਪੁਸ਼ਟੀ ਕੀਤੀ ਗਈ।