08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਦੋਦਾ, 7 ਅਗਸਤ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਮਿਰਨਾਲ ਬਾਂਸਲ ਦੀ ਅਗਵਾਈ ਹੇਠ ਸੀ.

ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਉਂਦੇ ਸਿਹਤ ਵਿਭਾਗ ਦੇ ਕਰਮਚਾਰੀ। ਤਸਵੀਰ: ਰਵੀਪਾਲ 08-08-2026
ਦੋਦਾ, 7 ਅਗਸਤ (ਰਵੀਪਾਲ)-ਸੀਨੀਅਰ ਮੈਡੀਕਲ ਅਫ਼ਸਰ ਡਾ. ਮਿਰਨਾਲ ਬਾਂਸਲ ਦੀ ਅਗਵਾਈ ਹੇਠ ਸੀ.ਐੱਚ.ਸੀ. ਦੋਦਾ ਵਿਖੇ ਅਗਸਤ ਮਹੀਨੇ ਦਾ ਪਹਿਲਾ ਹਫ਼ਤਾ ਮਾਂ ਦੇ ਦੁੱਧ ਦੀ ਮਹੱਤਤਾ ਦੇ ਤੌਰ ’ਤੇ ਮਨਾਇਆ ਗਿਆ। ਇਸ ਦੌਰਾਨ ਗਰਭਵਤੀ ਔਰਤਾਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਤੇ ਉਨ੍ਹਾਂ ਦੇ ਪਾਰਿਵਾਰਕ ਮੈਂਬਰਾਂ ਆਦਿ ਨੂੰ ਮਾਂ ਦੇ ਦੁੱਧ ਦੇ ਫ਼ਾਇਦਿਆਂ ਬਾਰੇ ਜਾਗਰੂਕ ਕੀਤਾ ਗਿਆ। ਡਾ. ਮਿਰਨਾਲ ਬਾਂਸਲ ਨੇ ਦੱਸਿਆ ਕਿ ਬੱਚੇ ਨੂੰ ਜਨਮ ਤੋਂ ਇਕ ਘੰਟੇ ਦੇ ਅੰਦਰ-ਅੰਦਰ ਮਾਂ ਦਾ ਪਹਿਲਾ ਦੁੱਧ ਪਿਲਾਉਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਜੋ ਕਿ ਬੱਚੇ ਨੂੰ ਸਾਰੀ ਉਮਰ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਉਦੇ ਹਨ। ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਾਮਾਨ ਹੈ। ਬੀ.ਈ.ਈ. ਸੁਰਿੰਦਰ ਕੌਰ ਨੇ ਦੱਸਿਆ ਕਿ ਨਿਯਮਤ ਸਤਨਪਾਨ ਕਰਵਾਉਣ ਦੇ ਕਾਰਜਕਾਲ ਵਿਚ ਗਰਭਧਾਰਨ ਦੀ ਸੰਭਾਵਨਾ ਵੀ ਘੱਟ ਜਾਂਦੀ ਹੈ ਅਤੇ ਇਸ ਨਾਲ ਮਾਂ ਵੀ ਤੰਦਰੁਸਤ ਰਹਿੰਦੀ ਹੈ। ਇਸ ਮੌਕੇ ਕਿਰਨ ਬਾਲਾ, ਕਾਂਤਾ ਰਾਣੀ, ਸੁਖਪਾਲ ਕੌਰ, ਕਰਮਜੀਤ ਕੌਰ, ਪ੍ਰਭਜੋਤ ਕੌਰ, ਗੁਰਪ੍ਰੀਤ ਕੌਰ, ਰਾਣੀ ਬਾਲਾ ਅਤੇ ਸੁਖਜਿੰਦਰ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਡੀ.ਡੀ.ਪੀ.ਓ. ਵਲੋਂ ਕੇ.ਆਈ.ਓ.ਐੱਸ.ਕੇ. ਅਤੇ ਸਖੀ ਸ਼ਕਤੀ ਮੇਲੇ ਸੰਬੰਧੀ ਮੀਟਿੰਗ ਅਗਲੀ ਖ਼ਬਰ ਵਾਈ.ਐੱਸ. ਪਬਲਿਕ ਸਕੂਲ ਥਾਂਦੇਵਾਲਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।