10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਲਈ ਨਾਮਜ਼ਦਗੀ ਪੱਤਰ ਦਾਖ਼ਲ

ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸੈਨੇਟ ਮੈਂਬਰ ਅਤੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਗ੍ਰੈਜੂਏਟ ਹਲਕੇ ਤੋਂ ਹੋਣ ਵਾਲੀਆਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਐਡਵੋਕੇਟ ਢਿੱਲੋਂ ਨੇ ਪਿਛਲੀਆਂ ਸੈਨੇਟ ਚੋਣਾਂ ਵਿਚ ਲੋੜੀਂਦਾ ਚੋਣ ਕੋਟਾ ਪੂਰਾ ਕਰਕੇ ਜਿੱਤ ਹਾਸਿਲ ਕੀਤੀ ਸੀ ਅਤੇ ਇਸ ਤੋਂ ਬਾਅਦ ਉਹ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਚੁਣੇ ਹੋਏ ਮੈਂਬਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ।

ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਉਣ ਸਮੇਂ ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ। ਅਜੀਤ ਤਸਵੀਰ 10-08-2026
ਸ੍ਰੀ ਮੁਕਤਸਰ ਸਾਹਿਬ, 9 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਦੇ ਸਾਬਕਾ ਸੈਨੇਟ ਮੈਂਬਰ ਅਤੇ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਗ੍ਰੈਜੂਏਟ ਹਲਕੇ ਤੋਂ ਹੋਣ ਵਾਲੀਆਂ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਐਡਵੋਕੇਟ ਢਿੱਲੋਂ ਨੇ ਪਿਛਲੀਆਂ ਸੈਨੇਟ ਚੋਣਾਂ ਵਿਚ ਲੋੜੀਂਦਾ ਚੋਣ ਕੋਟਾ ਪੂਰਾ ਕਰਕੇ ਜਿੱਤ ਹਾਸਿਲ ਕੀਤੀ ਸੀ ਅਤੇ ਇਸ ਤੋਂ ਬਾਅਦ ਉਹ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਚੁਣੇ ਹੋਏ ਮੈਂਬਰ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਆਪਣੇ ਕਾਰਜਕਾਲ ਦੌਰਾਨ ਉਹ ਯੂਨੀਵਰਸਿਟੀ ਅਤੇ ਇਸ ਨਾਲ ਜੁੜੇ ਵੱਖ-ਵੱਖ ਵਰਗਾਂ ਦੇ ਮੁੱਦਿਆਂ ਨੂੰ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਸਰਗਰਮ ਰਹੇ। ਨਾਮਜ਼ਦਗੀ ਦਾਖ਼ਲ ਕਰਨ ਉਪਰੰਤ ਐਡਵੋਕੇਟ ਸਿਮਰਨਜੀਤ ਸਿੰਘ ਢਿੱਲੋਂ ਨੇ ਆਪਣੇ ਨਾਲ ਜੁੜੇ ਸਾਰੇ ਸਮਰਥਕਾਂ ਦਾ ਧੰਨਵਾਦ ਕੀਤਾ ਅਤੇ ਚੋਣਾਂ ਨੂੰ ਲੈ ਕੇ ਭਰੋਸਾ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿਚ ਵੀ ਪੰਜਾਬ ਯੂਨੀਵਰਸਿਟੀ ਦੇ ਸਰਵਪੱਖੀ ਵਿਕਾਸ ਲਈ ਇਮਾਨਦਾਰੀ ਨਾਲ ਕੰਮ ਕਰਦੇ ਰਹਿਣਗੇ ਅਤੇ ਵਿਦਿਆਰਥੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਐਲੂਮਨੀ ਦੀਆਂ ਚਿੰਤਾਵਾਂ ਅਤੇ ਮੰਗਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਵਚਨਬੱਧ ਹਨ। ਗ੍ਰੈਜੂਏਟ ਹਲਕੇ ਤੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਕੁੱਲ 15 ਮੈਂਬਰ ਚੁਣੇ ਜਾਂਦੇ ਹਨ। ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ 2026 ਲਈ ਵੋਟਿੰਗ 20 ਸਤੰਬਰ ਨੂੰ ਹੋਵੇਗੀ।
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਪਿੰਡ ਇਕਾਈ ਸ਼ੇਰ ਸਿੰਘ ਵਾਲਾ ਦੇ ਅਹੁਦੇਦਾਰਾਂ ਦੀ ਚੋਣ ਅਗਲੀ ਖ਼ਬਰ ਪੰਜਾਬ ਡਿਗਰੀ ਕਾਲਜ ’ਚ ਤੀਆਂ ਤੀਜ ਦੀਆਂ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।