11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਚਮੜੀ ਰੋਗਾਂ ਦੇ ਮਾਹਿਰ ਡਾ. ਅਰਸ਼ਪ੍ਰੀਤ ਸਿੰਘ ਸਿੱਧੂ ਦਾ ਵਿਸ਼ੇਸ਼ ਸਨਮਾਨ

ਬਾਜਾਖਾਨਾ, 10 ਅਗਸਤ (ਜਗਦੀਪ ਸਿੰਘ ਗਿੱਲ)-ਬਲਾਕ ਬਾਜਾਖਾਨਾ ਵਲੋਂ ਅੱਜ ਸਿਵਲ ਹਸਪਤਾਲ ਬਾਜਾਖਾਨਾ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਡਾ. ਅੰਮ੍ਰਿਤਵੀਰ ਸਿੰਘ ਸਿੱਧੂ ਦੇ ਬੇਟੇ ਚਮੜੀ ਰੋਗਾਂ ਦੇ ਮਾਹਿਰ ਡਾ.

ਅਜੀਤ ਡੈਸਕ 11-08-2026
ਬਾਜਾਖਾਨਾ, 10 ਅਗਸਤ (ਜਗਦੀਪ ਸਿੰਘ ਗਿੱਲ)-ਬਲਾਕ ਬਾਜਾਖਾਨਾ ਵਲੋਂ ਅੱਜ ਸਿਵਲ ਹਸਪਤਾਲ ਬਾਜਾਖਾਨਾ ਵਿਖੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਡਾ. ਅੰਮ੍ਰਿਤਵੀਰ ਸਿੰਘ ਸਿੱਧੂ ਦੇ ਬੇਟੇ ਚਮੜੀ ਰੋਗਾਂ ਦੇ ਮਾਹਿਰ ਡਾ. ਅਰਸ਼ਪ੍ਰੀਤ ਸਿੰਘ ਸਿੱਧੂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਬਲਾਕ ਬਾਜਾਖਾਨਾ ਦੇ ਪ੍ਰਧਾਨ ਡਾ. ਜਸਵਿੰਦਰ ਸਿੰਘ ਗਿੱਲ ਅਤੇ ਨੁਮਾਇੰਦਿਆਂ ਵਲੋਂ ਡਾ. ਸਿੱਧੂ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਵਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਡਾਕਟਰੀ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਡਾ. ਅਰਸ਼ਪ੍ਰੀਤ ਸਿੰਘ ਸਿੱਧੂ ਨੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਵਲੋਂ ਮਿਲੇ ਸਨਮਾਨ ਲਈ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਡਾ. ਸ਼ਾਮ ਸਿੰਘ, ਡਾ. ਅਮਰਜੀਤ ਸਿੰਘ ਲੰਭਵਾਲੀ, ਡਾ. ਮੁਹਿੰਦਰ ਸਿੰਘ ਘਣੀਆ, ਡਾ. ਸੁਖਪਾਲ ਸਿੰਘ ਵਾੜਾ ਭਾਈ ਕਾ, ਡਾ. ਜਰਨੈਲ ਸਿੰਘ ਡੋਡ, ਡਾ. ਭਗਵਾਨ ਸਿੰਘ ਅਤੇ ਡਾ. ਵਰਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਿੰ. ਦਲਬੀਰ ਸਿੰਘ ਦੁਆਰਾ ਰਚਿਤ ਪੁਸਤਕ ‘ਭਗਤ ਬਾਣੀਕਾਰ’ ਲੋਕ ਅਰਪਣ ਪ੍ਰਸਿੱਧ ਵਿਦਵਾਨ ਪ੍ਰੋ. ਬ੍ਰਹਮ ਜਗਦੀਸ਼ ਨੇ ਪੁਸਤਕ... ਅਗਲੀ ਖ਼ਬਰ ਪਿੰਡ ਮਹਿਲਾਂ ਚੌਕ ਵਿਖੇ ਕਰੀਬ 4.81 ਕਰੋੜ ਦੀ ਲਾਗਤ ਨਾਲ ਨਹਿਰੀ ਪਾਈਪਲਾਈਨਾਂ ਪਾਉਣ ਦਾ ਕੰਮ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।